ਤਰਬੂਜ਼ ਨੂੰ ਟੀਕੇ ਲਾ ਰਹੇ ਵਿਅਕਤੀ ਦਾ ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ, Fact Check ਰਿਪੋਰਟ
Published : May 8, 2024, 4:07 pm IST
Updated : May 8, 2024, 4:08 pm IST
SHARE ARTICLE
Fact Check Video Of Man Injecting Watermelon Is Scripted Creation
Fact Check Video Of Man Injecting Watermelon Is Scripted Creation

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ ਕੋਈ ਅਸਲ ਘਟਨਾ ਨਹੀਂ।

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਤਰਬੂਜ਼ ਨੂੰ ਟੀਕੇ ਲੈ ਕੇ ਰੰਗ ਕਰਦੇ ਵੇਖਿਆ ਜਾ ਸਕਦਾ ਹੈ। ਇਸ ਮਾਮਲੇ ਨੂੰ ਅਸਲ ਸੱਮਝ ਕੇ ਸੋਸ਼ਲ ਮੀਡੀਆ ਯੂਜ਼ਰਸ ਸਾਂਝਾ ਕਰ ਰਹੇ ਹਨ।

X ਅਕਾਊਂਟ "सनातनी हिन्दू राकेश (मोदी का परिवार)" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "गर्मी में तरबूज खाने वाले सावधान हो जाएं। ??"

 

 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ ਕੋਈ ਅਸਲ ਘਟਨਾ ਨਹੀਂ।

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਇਸ ਵੀਡੀਓ ਦੇ 29 ਸੈਕੰਡ 'ਤੇ ਡਿਸਕਲੇਮਰ ਦਿਖਾਈ ਦੇ ਰਿਹਾ ਹੈ ਜਿਸਦੇ ਵਿਚ ਦੱਸਿਆ ਗਿਆ ਹੈ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ। 

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਇਸ ਵੀਡੀਓ ਦਾ ਅਸਲ ਸਰੋਤ ਲੱਭਣਾ ਸ਼ੁਰੂ ਕੀਤਾ।

ਸਾਨੂੰ ਇਸ ਵੀਡੀਓ ਦਾ ਅਸਲ ਸਰੋਤ ਮਿਲ ਗਿਆ। 29 ਅਪ੍ਰੈਲ 2024 ਨੂੰ ਵੀਡੀਓ ਬਣਾਉਣ ਵਾਲੇ ਪੇਜ "Social Message" ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, "तरबूज खाने वाले जरूर देखें, कैसे हो रहा है आपके सेहत से खिलवाड़ ?? सावधान !!"

ਇਹ ਪੋਸਟ ਇਸ ਵੀਡੀਓ ਦਾ ਅਸਲ ਸਰੋਤ ਹੈ ਤੇ ਅਸੀਂ ਪਾਇਆ ਕਿ ਇਸ ਪੇਜ 'ਤੇ ਮੌਜੂਦ ਹੋਰ ਵੀਡੀਓਜ਼ ਵਿਚ ਵਾਇਰਲ ਵੀਡੀਓ ਵਾਲਾ ਕਲਾਕਾਰ ਵੇਖਿਆ ਜਾ ਸਕਦਾ ਹੈ।

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਸਕ੍ਰਿਪਟਿਡ ਨਾਟਕ ਹੈ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ ਕੋਈ ਅਸਲ ਘਟਨਾ ਨਹੀਂ।

Result- Misleading 

Our Sources

Original Video Shared By Meta Page Social Message On 29 April 2024

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement