Delhi Tihar jail : ਤਿਹਾੜ ਜੇਲ 'ਚ ਕੈਦੀ ਦੀ ਹੱਤਿਆ , ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ
Published : May 3, 2024, 7:46 pm IST
Updated : May 3, 2024, 7:46 pm IST
SHARE ARTICLE
Delhi Tihar jail
Delhi Tihar jail

ਖਾਣਾ ਖਾਣ ਨੂੰ ਲੈ ਕੇ ਹੋਇਆ ਸੀ ਝਗੜਾ

Delhi Tihar jail : ਦਿੱਲੀ ਦੀ ਤਿਹਾੜ ਜੇਲ੍ਹ 'ਚ ਇੱਕ ਕੈਦੀ ਦੀ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ ਨੰਬਰ ਤਿੰਨ 'ਚ ਕੈਦੀਆਂ ਦੀ ਆਪਸ 'ਚ ਲੜਾਈ ਹੋ ਗਈ ਅਤੇ ਕੁਝ ਕੈਦੀਆਂ ਨੇ ਮਿਲ ਕੇ ਇਕ ਦੋਸ਼ੀ ਕੈਦੀ ਦਾ ਕਤਲ ਕਰ ਦਿੱਤਾ। ਮ੍ਰਿਤਕ ਕੈਦੀ ਜੇਲ੍ਹ ਵਿੱਚ ਸੇਵਾਦਾਰ ਦਾ ਕੰਮ ਕਰਦਾ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਿਹਾੜ ਜੇਲ੍ਹ ਵਿੱਚ ਕੈਦੀ ਦਾ ਕਤਲ

ਮ੍ਰਿਤਕ ਕੈਦੀ ਦੀ ਪਛਾਣ ਦੀਪਕ (ਉਮਰ 29 ਸਾਲ) ਵਜੋਂ ਹੋਈ ਹੈ ,ਜੋ ਦਿੱਲੀ ਦੇ ਸ਼ਕੂਰਪੁਰ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਇੱਕ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਅਬਦੁਲ ਬਸ਼ੀਰ (ਉਮਰ 44 ਸਾਲ) ਨਾਂ ਦੇ ਇਕ ਹੋਰ ਕੈਦੀ ਨੇ ਉਸ 'ਤੇ ਹਮਲਾ ਕੀਤਾ ਸੀ। ਉਸ ਦੀ ਛਾਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਹਮਲੇ ਕੀਤੇ ਗਏ। ਦੀਪਕ ਨੂੰ ਜ਼ਖ਼ਮੀ ਹਾਲਤ ਵਿੱਚ ਡੀਡੀਯੂ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹੁਣ ਤੱਕ ਦੀ ਜਾਂਚ ਵਿੱਚ ਇਸ ਮਾਮਲੇ ਵਿੱਚ ਕਿਸੇ ਗਰੋਹ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ।

ਖਾਣਾ ਖਾਣ ਨੂੰ ਲੈ ਕੇ ਹੋਇਆ ਸੀ ਝਗੜਾ  

ਮੁਲਜ਼ਮ ਅਬਦੁਲ ਬਸ਼ੀਰ ਵੀ ਇੱਕ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹੈ, ਉਹ ਲਾਜਪਤ ਨਗਰ ਇਲਾਕੇ ਵਿੱਚ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਉਹ ਮੂਲ ਰੂਪ ਤੋਂ ਅਫਗਾਨਿਸਤਾਨ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਹ ਘਟਨਾ ਦੁਪਹਿਰ ਕਰੀਬ 12:30 ਵਜੇ ਵਾਪਰੀ। ਖਾਣਾ ਖਾਣ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ।

Location: India, Delhi, Delhi

SHARE ARTICLE

ਏਜੰਸੀ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement