ਚੰਡੀਗੜ੍ਹ, 15 ਦਸੰਬਰ: ਪੰਜਾਬ ਦੀਆਂ 3 ਨਗਰ ਨਿਗਮਾਂ ਅਤੇ 29 ਨਗਰ ਕੌਸਲਾਂ /ਨਗਰ ਪੰਚਾਇਤਾਂ ਦੇ ਨੁਮਾਇੰਦੇ ਚੁਨਣ ਲਈ ਵੋਟਾਂ ਪਾਉਣ ਦਾ ਅਮਲ ਮਿਤੀ 17 ਦਸੰਬਰ, 2017 ਦਿਨ ਐਤਵਾਰ ਨੂੰ ਸਵੇਰੇ 8:00 ਵਜੇ ਤੋਂ ਸਾਮ 4:00 ਵਜੇ ਤੱਕ ਹੋਵੇਗਾ।
ਰਾਜ ਚੋਣ ਕਮਿਸਨ ਦੇ ਬੁਲਾਰੇ ਨੇ ਦੱਸਿਆ ਕਿ 3 ਨਗਰ ਨਿਗਮਾਂ ਦੇ 225 ਵਾਰਡਾਂ ਵਿਚੋਂ 222 ਵਿੱਚ ਅਤੇ 29 ਨਗਰ ਕੌਸਲਾਂ /ਨਗਰ ਪੰਚਾਇਤਾਂ ਦੇ ਕੁੱਲ 327 ਵਾਰਡਾਂ ਵਿੱਚ ਚੋਣ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕੁੱਲ 873 ਪੋਲਿੰਗ ਸਟੇਸਨ ਐਲਾਨ ਕੀਤੇ ਗਏ ਹਨ ਜਿਨ੍ਹਾਂ ਵਿੱਚ 1938 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਪੋਲਿੰਗ ਸਟੇਸਨਾਂ ਉੱਤੇ ਲੱਗਭੱਗ 8000 ਚੋਣ ਅਮਲਾ ਅਤੇ ਲਗਭਗ 15500 ਪੁਲਿਸ ਮੁਲਾਜਮ ਡਿਊਟੀ ਨਿਭਾਉਣਗੇ।