ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ

ਚੰਡੀਗੜ੍ਹ, ਚੰਡੀਗੜ੍ਹ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵਲੋਂ ਲਏ ਫ਼ੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਨੂੰ ਰੱਦ ਕਰ ਦਿਤਾ ਹੈ ਕਿਉਂ ਜੋ ਇਹ ਪਲਾਂਟ ਬਿਜਲੀ ਉਤਪਾਦਨ ਲਈ ਹੁਣ ਨਿਭਣਯੋਗ ਨਹੀਂ ਹੈ।

ਇਥੋਂ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦਾ ਕਾਰਨ ਬਣੀ ਹਾਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਮੰਗ ਘਟਣ ਅਤੇ ਹੋਰਨਾਂ ਬਦਲਵੇਂ ਵਸੀਲਿਆਂ ਤੋਂ ਸਸਤੀ ਬਿਜਲੀ ਦੀ ਮੌਜੂਦਗੀ ਹੋਣ ਜਿਹੇ ਅਹਿਮ ਕਾਰਨਾਂ ਕਰ ਕੇ ਇਹ ਫ਼ੈਸਲਾ ਲਿਆ ਗਿਆ।