ਚੰਡੀਗੜ੍ਹ ਗੈਂਗਰੇਪ : ਸੀ. ਸੀ. ਟੀ.ਵੀ. ਕੈਮਰਿਆਂ 'ਚ ਕੈਦ ਹੋਈਆਂ ਦੋਸ਼ੀਆਂ ਦੀਆਂ ਤਸਵੀਰਾਂ

ਚੰਡੀਗੜ੍ਹ, ਚੰਡੀਗੜ੍ਹ

ਚੰਡੀਗੜ੍ਹ : ਸ਼ਹਿਰ ਦੇ ਸੈਕਟਰ-53 'ਚ ਸਥਿਤ ਜੰਗਲਾਂ 'ਚ 22 ਸਾਲਾ ਲੜਕੀ ਨਾਲ ਸਮੂਹਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਦੀਆਂ ਸੀ. ਸੀ. ਟੀ. ਵੀ. ਫੁਟੇਜ 'ਚ ਤਸਵੀਰਾਂ ਸਾਹਮਣੇ ਆ ਗਈਆਂ ਹਨ। ਜਾਣਕਾਰੀ ਮੁਤਾਬਕ ਸੈਕਟਰ-53 'ਚ ਸਥਿਤ ਪੈਟਰੋਲ ਪੰਪ ਨੇੜੇ ਦੋਸ਼ੀਆਂ ਨੇ ਪੈਟਰੋਲ ਪੁਆਉਣ ਦੇ ਬਹਾਨੇ ਆਟੋ ਰੋਕ ਲਿਆ ਅਤੇ ਫਿਰ ਲੜਕੀ ਨਾਲ ਅਜਿਹੀ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ। ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਦੋਸ਼ੀਆਂ ਦੀਆਂ ਤਸਵੀਰਾਂ ਕੈਦ ਹੋ ਗਈਆਂ। ਸਿਰਫ ਇੰਨਾ ਹੀ ਨਹੀਂ, ਦੋਸ਼ੀ ਲੜਕੀ ਨਾਲ ਗੈਂਗਰੇਪ ਕਰਨ ਤੋਂ ਬਾਅਦ ਉਸ ਨੂੰ ਜੰਗਲਾਂ 'ਚ ਬੇਹੋਸ਼ੀ ਦੀ ਹਾਲਤ 'ਚ ਛੱਡ ਕੇ ਹੀ ਫਰਾਰ ਹੋ ਗਏ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਸਬੰਧੀ ਕਾਰਵਾਈ ਹੋਰ ਵੀ ਤੇਜ਼ ਕਰ ਦਿੱਤੀ ਗਈ ਹੈ।