ਚੰਡੀਗੜ੍ਹ : ਹਵਾਈ ਅੱਡਾ ਅਥਾਰਟੀ ਵਲੋਂ ਰਨਵੇ ਦੀ ਮੁਰੰਮਤ ਤੇ ਰੀ-ਫ਼ੈਂਸਿੰਗ ਦਾ ਕੰਮ ਪੂਰਾ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਦੁਬਾਰਾ 20 ਦਿਨਾਂ ਲਈ ਬੰਦ ਕੀਤਾ ਜਾ ਰਿਹਾ ਹੈ। ਹੁਣ ਮੁਸਾਫ਼ਰਾਂ ਨੂੰ ਦੁਬਾਰਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਵਾਈ ਅੱਡੇ ਦੇ ਸੀ.ਈ.ਓ. ਸੁਨੀਲ ਦੱਤ ਦਾ ਕਹਿਣਾ ਹੈ ਕਿ ਰਨਵੇ ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਕਰਨ ਲਈ 12 ਤੋਂ 31 ਮਈ ਤਕ ਹਵਾਈ ਅੱਡੇ ਨੂੰ ਬੰਦ ਕੀਤਾ ਜਾਵੇਗਾ। ਇਸ ਲਈ ਏਅਰਲਾਈਨਜ਼ ਕੰਪਨੀਆਂ ਨੂੰ ਨੋਟਿਸ ਜਾਰੀ ਕਰ ਦਿਤਾ ਗਿਆ ਹੈ।