ਚੰਡੀਗੜ੍ਹ ਵਿਚ ਪੰਜਾਬੀ ਲਈ ਭਲਕੇ ਭੁੱਖ ਹੜਤਾਲ 'ਚ ਬੈਠਣਗੇ ਪੈਨਸ਼ਨਰ

ਚੰਡੀਗੜ੍ਹ, ਚੰਡੀਗੜ੍ਹ

ਐਸ.ਏ.ਐਸ. ਨਗਰ, 17 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੋਹਾਲੀ ਜਨਰਲ ਬਾਡੀ ਦੀ ਮੀਟਿੰਗ ਰਘਬੀਰ ਸਿੰਘ ਸੰਧੂ ਦੀ ਪ੍ਰਧਾਨਗੀ  ਹੇਠ ਹੋਈ, ਜਿਸ ਵਿਚ ਕੈਪਟਨ ਸਰਕਾਰ ਦੀਆਂ ਪੈਨਸ਼ਨ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ ਗਈ। ਇਸ ਤੋਂ ਇਲਾਵਾ ਚੰਡੀਗੜ੍ਹ ਪੰਜਾਬੀ ਮੰਚ ਵਲੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ 19 ਫ਼ਰਵਰੀ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤਕ ਸਾਮੂਹਕ ਭੁੱਖ ਹੜਤਾਲ ਵਿਚ ਸ਼ਾਮਲ ਹੋਣ ਲਈ ਹੱਥ ਖੜੇ ਕਰ ਕੇ ਫ਼ੈਸਲਾ ਕੀਤਾ ਗਿਆ। ਪੈਨਸ਼ਨਰ ਪਹਿਲਾਂ 10 ਵਜੇ ਨੀਲਮ ਸਿਨੇਮਾ ਦੇ ਸਾਹਮਣੇ ਇਕੱਠੇ ਹੋਣਗੇ ਉਪਰੰਤ ਭੁੱਖ ਹੜਤਾਲ ਵਿਚ ਸ਼ਾਮਲ ਹੋਣਗੇ।