ਚੰਡੀਗੜ੍ਹ, 2 ਅਕਤੂਬਰ (ਤਰੁਣ ਭਜਨੀ) : ਚੰਡੀਗੜ੍ਹ ਪੁਲਿਸ ਨੇ ਚੋਰੀ ਦੇ 15 ਦੁਪਹਿਆ ਵਾਹਨਾਂ ਸਣੇ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਵਿਚ ਇਕ ਨਾਬਾਲਗ਼ ਹੈ। ਐਸ ਐਸ ਪੀ ਨਿਲਾਂਬਰੀ ਵਿਜੇ ਜਗਦਲੇ ਨੇ ਦੱਸਿਆ ਕਿ ਸਾਰੰਗਪੁਰ ਥਾਣਾ ਪੁਲੀਸ ਨੇ ਜੈਂਤੀ ਮਾਜਰੀ ਸੜਕ ਤੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਕਾਗਜ਼ਾਂ ਦੀ ਜਾਂਚ ਕੀਤੀ ਗਈ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ।