ਗੈਂਗਸਟਰਾਂ ਖਿਲਾਫ ਜਾਰੀ ਰੱਖੀ ਜਾਵੇਗੀ ਕਾਰਵਾਈ: ਅਮਰਿੰਦਰ ਸਿੰਘ

ਚੰਡੀਗੜ੍ਹ, ਚੰਡੀਗੜ੍ਹ

ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਸਰਗਰਮ ਗੈਂਗਸਟਰਾਂ ਨੂੰ ਹਿੰਸਾ ਦਾ ਰਸਤਾ ਛੱਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਤੇ ਨਹੀਂ ਅਤੇ ਨਾ ਹੀ ਕੋਈ ਅਪਰਾਧੀ ਲੰਬੇ ਸਮਾਂ ਤੱਕ ਕਾਨੂੰਨ ਦੇ ਸ਼ਿਕੰਜੇ ਤੋਂ ਬੱਚ ਸਕਦਾ ਹੈ। ਕੈਪਟਨ ਨੇ ਪੰਜਾਬ ਕਲਾ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੈਂਗਸਟਰ ਵਿੱਕੀ ਗੌਂਡਰ ਮੁੱਠਭੇੜ ਮਾਮਲੇ ਨੂੰ ਝੂਠਾ ਦੱਸਣ ਦੇ ਇਲਜ਼ਾਮ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਗੈਂਗਸਟਰਾਂ ਦੇ ਪਰਿਵਾਰ ਵਾਲਿਆਂ ਨੂੰ ਦੁੱਖ ਦੀ ਹਾਲਤ ਵਿਚ ਅਜਿਹੇ ਇਲਜ਼ਾਮ ਲਗਾ ਰਹੇ ਹਨ। ਅਜਿਹੇ ਮੁਲਜਮਾਂ ਨੂੰ ਇਸ ਗੱਲ ਦਾ ਅਹਿਸਾਸ ਹੋਣਾ ਚਾਹੀਦਾ ਹੈ ਕਿ ਕਾਨੂੰਨ ਤੋਂ ਉੱਤੇ ਕੋਈ ਨਹੀਂ।

ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਵਿਚ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਗੈਂਗਸਟਰਾਂ ਖਿਲਾਫ ਕਾਰਵਾਈ ਜਾਰੀ ਰੱਖੀ ਜਾਵੇਗੀ। ਇਨ੍ਹਾਂ ਅਪਰਾਧੀਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਲਈ ਹੁਣ ਰਾਹ ਬੰਦ ਹੋ ਗਏ ਹਨ ਅਤੇ ਉਹ ਹੁਣ ਬਹੁਤਾ ਸਮਾਂ ਕਾਨੂੰਨ ਦੀ ਪਕੜ ਤੋਂ ਬਾਹਰ ਨਹੀਂ ਰਹਿ ਸਕਦੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭਾਵੇਂ ਗੈਂਗਸਟਰਾਂ ਨੂੰ ਕਾਨੂੰਨ ਕਾਰਵਾਈ 'ਚੋਂ ਲੰਘਣਾ ਹੋਵੇਗਾ ਪਰ ਦੂਜੇ ਪਾਸੇ ਸੂਬਾ ਸਰਕਾਰ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰੇਗੀ।