ਚੰਡੀਗੜ੍ਹ, 8 ਜਨਵਰੀ : ਗੁਰਦਵਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸੈਕਟਰ-40 ਚੰਡੀਗੜ੍ਹ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ 'ਸਿੱਖ ਕੌਮ ਦੇ ਗੌਰਵਮਈ ਵਿਦਵਾਨ ਗਿਆਨੀ ਦਿੱਤ ਸਿੰਘ ਪੁਸਤਕ' ਦਾ ਲੋਕ ਅਰਪਣ ਕੀਤਾ ਗਿਆ। ਇਹ ਜਾਣਕਾਰੀ ਅਦਾਰਾ ਭਾਈ ਦਿੱਤ ਸਿੰਘ ਪੱਤ੍ਰਿਕਾ ਦੇ ਮੁੱਖ ਸੰਪਾਦਕ ਅਤੇ ਗਿਆਨੀ ਦਿੱਤ ਇੰਟਰਨੈਸ਼ਨਲ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਪ੍ਰਿੰ. ਨਸੀਬ ਸਿੰਘ ਨੇ ਦਿਤੀ।ਇਸ ਮੌਕੇ ਕੀਰਤਨੀਏ ਭਾਈ ਜਸਬੀਰ ਸਿੰਘ ਰਾਗੀ ਪਾਉਂਟਾ ਸਾਹਿਬ, ਭਾਈ ਸਿਮਰਨਜੀਤ ਸਿੰਘ ਅੰਗਦ ਖੰਨੇ ਵਾਲੇ ਅਤੇ ਭਾਈ ਬਲਵਿੰਦਰ ਸਿੰਘ ਕਲੌੜ ਵਾਲਿਆਂ ਵਲੋਂ ਗੁਰਬਾਣੀ ਦਾ ਕੀਰਤਨ ਪਾਠ ਕੀਤਾ ਗਿਆ। ਭਾਈ ਹਨਵੰਤ ਸਿੰਘ ਪਟਿਆਲੇ ਵਾਲਿਆਂ ਨੇ ਗਿਆਨੀ ਦਿੱਤ ਸਿੰਘ ਜੀ ਸਬੰਧੀ ਭਰਪੂਰ ਜਾਣਕਾਰੀ ਸਮੇਤ ਬਹੁਤ ਹੀ ਵਡਮੁੱਲੇ ਵਿਚਾਰ ਪੇਸ਼ ਕੀਤੇ। ਭਗਤ ਰਾਮ ਰੰਗਾੜਾ ਅਤੇ ਜਸਪਾਲ ਸਿੰਘ ਕੰਵਲ ਵਲੋਂ ਗਿਆਨੀ ਦਿੱਤ ਸਿੰਘ ਸਬੰਧੀ ਕਵਿਤਾਵਾਂ ਪੜ੍ਹੀਆਂ ਗਈਆਂ।ਪੁਸਤਕ ਦੇ ਲੋਕ ਅਰਪਣ ਮੌਕੇ ਪ੍ਰੀਤਮ ਸਿੰਘ ਭੁਪਾਲ ਸਾਬਕਾ ਡੀ.ਪੀ.ਆਈ. ਪੰਜਾਬ, ਪ੍ਰੀਤਮ ਸਿੰਘ ਐਮ.ਏ. ਮੋਹਾਲੀ, ਨੀਰ ਢਿਲੋਂ ਮੁੰਬਈ ਵਾਲੇ, ਮਨਮੋਹਨ ਸਿੰਘ ਦਾਉਂ, ਸ਼੍ਰੋਮਣੀ ਸਾਹਿਤਕਾਰ ਪ੍ਰਿੰ. ਬਹਾਦਰ ਸਿੰਘ ਗੋਸਲ, ਬੀਬੀ ਕੁਲਵਿੰਦਰ ਕੌਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਸ਼ਮਸ਼ੇਰ ਸਿੰਘ ਕੁਰਾਲੀ, ਗੁਰਦਿਆਲ ਸਿੰਘ ਪ੍ਰਧਾਨ, ਕਿਰਪਾਲ ਸਿੰਘ ਜਨਰਲ ਸਕੱਤਰ ਆਦਿ ਹਾਜ਼ਰ ਸਨ।