ਗੁਰਪੁਰਬ 'ਤੇ ਪਟਾਕੇ ਚਲਾਉਣ ਸਬੰਧੀ ਹਾਈਕੋਰਟ ਦਾ ਆਇਆ ਫੈਸਲਾ

ਚੰਡੀਗੜ੍ਹ, ਚੰਡੀਗੜ੍ਹ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 4 ਨਵੰਬਰ ਨੂੰ ਮਨਾਏ ਜਾ ਰਹੇ ਗੁਰਪੁਰਬ 'ਤੇ ਪਟਾਕੇ ਚਲਾਉਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਬੁੱਧਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਗੁਰਪੁਰਬ 'ਤੇ ਸ਼ਾਮ ਦੇ 6.30 ਵਜੇ ਤੋਂ ਰਾਤ ਦੇ 9.30 ਵਜੇ ਤੱਕ ਪਟਾਕੇ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। 

ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਪਟਾਕਿਆਂ ਦੇ ਲਾਈਸੈਂਸ 20 ਫੀਸਦੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਦੀਵਾਲੀ 'ਤੇ ਜਿਹੜੇ ਪਟਾਕਾ ਵਿਕਰੇਤਾਵਾਂ ਦੇ ਲਾਈਸੈਂਸ ਜਾਰੀ ਹੋਏ ਸਨ, ਉਨ੍ਹਾਂ ਨੂੰ ਹੀ ਗੁਰਪੁਰਬ 'ਤੇ ਪਟਾਕੇ ਵੇਚਣ ਦੀ ਮਨਜ਼ੂਰੀ ਹੋਵੇਗੀ। ਫਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ 15 ਨਵੰਬਰ ਨੂੰ ਹੋਵੇਗੀ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੀਵਾਲੀ 'ਤੇ ਵੀ ਹਾਈਕੋਰਟ ਨੇ ਸਿਰਫ 3 ਘੰਟੇ ਹੀ ਪਟਾਕੇ ਚਲਾਉਣ ਨੂੰ ਮਨਜ਼ੂਰੀ ਦਿੱਤੀ ਸੀ। ਪਟਾਕਿਆਂ ਤੋਂ ਫੈਲਣ ਵਾਲੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ, ਇਸ ਲਈ ਹਾਈਕੋਰਟ ਵਲੋਂ ਇਹ ਫੈਸਲਾ ਲਿਆ ਗਿਆ ਹੈ।