ਕੇਜਰੀਵਾਲ ਦੀ ਮੁਆਫ਼ੀ 'ਤੇ ਪੰਜਾਬ 'ਆਪ' 'ਚ ਵੱਡੀ ਬਗ਼ਾਵਤ, ਭਗੰਵਤ ਮਾਨ ਦਾ ਅਸਤੀਫ਼ਾ

ਚੰਡੀਗੜ੍ਹ

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੁਆਰਾ ਡਰੱਗ ਤਸਕਰੀ ਦੇ ਦੋਸ਼ ਲਗਾਏ ਜਾਣ ਦੇ ਬਾਅਦ ਸਾਬਕਾ ਮੰਤਰੀ ਵਿਕਰਮ ਮਜੀਠਿਆ ਤੋਂ ਲਿਖਤੀ ਮੁਆਫ਼ੀ ਮੰਗਣ ਨਾਲ ਆਮ ਆਦਮੀ ਪਾਰਟੀ ਵਿਚ ਖੁਲ੍ਹ ਕੇ ਬਗ਼ਾਵਤ ਸਾਹਮਣੇ ਆ ਗਈ ਹੈ। ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਪਾਰਟੀ ਦੇ ਵਿਧਾਇਕ ਅਤੇ ਨੇਤਾ ਵਿਰੋਧੀ ਧਿਰ ਸੁਖਪਾਲ ਖਹਿਰਾ, ਸਟੇਟ ਮੀਤ ਪ੍ਰਧਾਨ ਅਮਨ ਅਰੋੜਾ ਅਤੇ ਸੀਨੀਅਰ ਨੇਤਾ ਕੰਵਰ ਸੰਧੂ ਨੇ ਕੇਜਰੀਵਾਲ ਦੇ ਇਸ ਬਿਆਨ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ।