ਚੰਡੀਗੜ੍ਹ, 17 ਨਵੰਬਰ (ਨੀਲ ਭਲਿੰਦਰ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਆਮ ਆਦਮੀ ਪਾਰਟੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ. ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ ਖਾਰਜ ਕਰ ਦੇਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਹੁਣ ਸ. ਖਹਿਰਾ ਨੂੰ ਅਪਣੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਆਧਾਰ ਨਹੀਂ ਰਹਿ ਜਾਂਦਾ ਹੈ। ਉਨ੍ਹਾਂ ਆਖਿਆ ਸ੍ਰੀ ਸ. ਖਹਿਰਾ ਨੂੰ ਤੁਰਤ ਵਿਰੋਧੀ ਧਿਰ ਦੇ ਨੇਤਾ ਦੇ ਵੱਕਾਰੀ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।