ਲੜਕੀਆਂ ਨੂੰ ਪੜ੍ਹਾ ਕੇ ਨਰੋਇਆ ਸਮਾਜ ਸਿਰਜਿਆ ਜਾ ਸਕਦੈ : ਸਪਰਾ

ਚੰਡੀਗੜ੍ਹ, ਚੰਡੀਗੜ੍ਹ

ਐਸ.ਏ.ਐਸ. ਨਗਰ, 9 ਅਕਤੂਬਰ (ਸੁਖਦੀਪ ਸਿੰਘ ਸੋਈ) : ਲੜਕੀਆਂ ਨੂੰ ਪੜ੍ਹਾ ਲਿਖਾ ਕੇ ਹੀ ਚੰਗੇ ਅਤੇ ਨਰੋਏ ਸਮਾਜਦੀ ਸਿਰਜਣਾ ਕੀਤੀ ਜਾ ਸਕਦੀ ਹੈ ਅਤੇ ਅਜੋਕੇ ਯੁੱਗ ਵਿਚ  ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਸਗੋਂ ਬਹੁਤ ਸਾਰੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 14 ਅਕਤੂਬਰ ਤਕ ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜਾਓ' ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਆਪਣੇ ਸੰਬੋਧਨ ਵਿੱਚ ਕੀਤਾ।
ਉਪਰੰਤ ਡੀਸੀ ਸ੍ਰੀਮਤੀ ਸਪਰਾ ਨੇ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਪ੍ਰਤੀ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।