ਮੁੱਖ ਮੰਤਰੀ ਵੱਲੋਂ ਹੋਰ ਤਿੰਨ ਲੱਖ ਕਿਸਾਨਾਂ ਦਾ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ

ਚੰਡੀਗੜ੍ਹ

ਚੰਡੀਗੜ੍ਹ: ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਲਈ ਸਿੱਧਾ ਲਾਭ ਅਦਾ ਕਰਨ ਦੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਾਜੈਕਟ ਅਧੀਨ ਨਾ ਤਾਂ ਕਿਸਾਨਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਇਆ ਜਾਵੇਗਾ ਤੇ ਨਾ ਹੀ ਉਨ੍ਹਾਂ ਨੂੰ ਇਸ ਲਈ ਕਿਸੇ ਤਰ੍ਹਾਂ ਦੀ ਅਦਾਇਗੀ ਕਰਨੀ ਪਵੇਗੀ।

ਮੁੱਖ ਮੰਤਰੀ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਦਰਮਿਆਨ ਕੋਰਾ ਝੂਠ ਫੈਲਾਇਆ ਜਾ ਰਿਹਾ ਹੈ ਜਦਕਿ ਕਿਸੇ ਵੀ ਕਿਸਾਨ ਪਾਸੋਂ ਖੇਤੀ ਲਈ ਬਿਜਲੀ ਖਪਤ ਦੀ ਵਸੂਲੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਸਿੱਧਾ ਲਾਭ ਦੇਣ ਦਾ ਫੈਸਲਾ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਦਾ ਹੱਲ ਕੱਢਣ ਦੇ ਸੰਦਰਭ ’ਚ ਲਿਆ ਗਿਆ ਹੈ। ਮੁੱਖ ਮੰਤਰੀ ਨੇ ਆਉਂਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਰ ਤਿੰਨ ਲੱਖ ਕਿਸਾਨਾਂ ਦਾ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ। ਇਹ ਬਜਟ ਸੈਸ਼ਨ ਮਾਰਚ ਦੇ ਦੂਜੇ ਹਫਤੇ ਹੋਣ ਦੀ ਆਸ ਹੈ।