ਪਟਾਕੇ ਚਲਾਉਣ ਦੇ ਆਦੇਸ਼ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ, ਚੰਡੀਗੜ੍ਹ

ਚੰਡੀਗੜ੍ਹ- ਦੀਵਾਲੀ ਵਾਲੇ ਦਿਨ ਕੋਰਟ ਵੱਲੋਂ ਪਟਾਕੇ ਚਲਾਉਣ ਦੇ ਆਦੇਸ਼ ਦੀ ਉਲੰਘਣਾ ਕਰਨ ਵਾਲੇ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਦੀ ਪੂਰੀ ਜਾਣਕਾਰੀ ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਰ ਪੁਲਿਸ ਨੇ ਬੁੱਧਵਾਰ ਦੀ ਰਾਤ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪਟਾਕੇ ਚਲਾਉਣ ਵਾਲੇ 11 ਅਣਜਾਣ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। 

ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਦੀਵਾਲੀ ਵਾਲੇ ਦਿਨ ਸਿਰਫ ਸ਼ਾਮ ਸਾਢੇ 6 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਪਟਾਕੇ ਚਲਾ ਸਕਦੇ ਹਨ। ਇਸ ਸਬੰਧ 'ਚ ਕਿਸੇ ਨੂੰ ਵੀ ਗਿਫ੍ਰਤਾਰ ਨਹੀਂ ਕੀਤਾ ਜਾਵੇਗਾ।