ਫਿਰ ਵਿਗੜੇਗਾ ਮੌਸਮ ਦਾ ਮਿਜਾਜ਼, ਬਾਰਿਸ਼ ਅਤੇ ਸ਼ੀਤ ਲਹਿਰ ਨਾਲ ਕੰਬੇਗਾ ਪੰਜਾਬ

ਚੰਡੀਗੜ੍ਹ

ਚੰਡੀਗੜ੍ਹ: ਪੰਜਾਬ ਵਿਚ ਫਿਰ ਕੜਾਕੇ ਦੀ ਸਰਦੀ ਇੱਕ ਵਾਰ ਫਿਰ ਆਪਣਾ ਰੰਗ ਦਿਖਾਏਗੀ। ਲਗਭਗ 40 ਦਿਨ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਨਾਲ ਸੂਬੇ ਵਿਚ ਬਾਰਿਸ਼ ਆਵੇਗੀ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ 23 ਅਤੇ 24 ਜਨਵਰੀ ਨੂੰ ਸੂਬੇ ਭਰ ਵਿਚ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕਈ ਥਾਵਾਂ 'ਤੇ ਬੂੰਦਾਂਬਾਂਦੀ ਹੋਣ ਦੀ ਪੂਰੀ ਸੰਭਾਵਨਾ ਹੈ। ਇਹੀ ਨਹੀਂ ਕੁਝ ਥਾਵਾਂ 'ਤੇ ਹਨ੍ਹੇਰੀ ਚੱਲਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।