ਐਸ.ਏ.ਐਸ. ਨਗਰ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਦੀ ਉਸਾਰੂ ਸੋਚ ਸਦਕਾ ਅਤੇ ਜਿਲ੍ਹਾ ਪ੍ਰਸਾਸ਼ਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਰੈਂਡ ਆਕਸੀਜ਼ਨ ਦੇ ਸਹਿਯੋਗ ਨਾਲ ਪੰਜਾਬ ਭਰ ਵਿਚੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਪਹਿਲਾ ਪੈਡ ਬੈਂਕ ਲਾਂਚ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਦੇ ਇਸ ਉÎਦਮ ਅਤੇ ਜ਼ਿਲ੍ਹਾ ਪ੍ਰਸਾਸ਼ਨ ਐਸ.ਏ.ਐਸ.ਨਗਰ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਉੱਦਮ ਨੌਜਵਾਨ ਲੋੜਵੰਦ ਬੱਚੀਆਂ ਲਈ ਕਾਰਗਰ ਸਾਬਿਤ ਹੋਵੇਗਾ। ਇਸ ਮੌਕੇ ਮੌਕੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੀ ਮੌਜੂਦ ਸਨ।