ਚੰਡੀਗੜ, 20 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਨਾਂ ਦੀ ਸਰਕਾਰ ਭਾਵੇਂ ਸਿਹਤਮੰਦ ਆਲੋਚਨਾ ਦਾ ਖਿੜੇ ਮੱਥੇ ਸੁਆਗਤ ਕਰਦੀ ਹੈ ਪਰ ਇਸ ਦੇ ਨਾਲ ਵਿਰੋਧੀ ਧਿਰ ਨੂੰ ਵੀ ਸਿਰਫ ਆਲੋਚਨਾ ਕਰਨ ਦੀ ਖਾਤਰ ਹੀ ਸਰਕਾਰ ਦੀ ਆਲੋਚਨਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ 15ਵੀਂ ਵਿਧਾਨ ਸਭਾ ਦੇ ਸਮੂਹ ਵਿਧਾਇਕਾਂ ਨੂੰ ਪਵਿੱਤਰ ਸਦਨ ਦੇ ਵਿਧਾਨਕ ਕੰਮਕਾਜ ਦੇ ਬੁਨਿਆਦੀ ਸਦਾਚਾਰ ਤੇ ਸ਼ਿਸ਼ਟਾਚਾਰ ਨੂੰ ਅਪਨਾਉਣਾ ਚਾਹੀਦਾ ਹੈ।