ਉਪ ਰਾਸ਼ਟਰਪਤੀ ਚੰਡੀਗੜ੍ਹ ਦੇ ਦੋ ਦਿਨਾਂ ਦੇ ਦੌਰੇ 'ਤੇ ਪੁੱਜੇ

ਚੰਡੀਗੜ੍ਹ

ਚੰਡੀਗੜ੍ਹ, 3 ਮਾਰਚ (ਸਰਬਜੀਤ ਢਿੱਲੋਂ) : ਦੇਸ਼ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੇ ਚਾਂਸਲਰ ਐਮ ਵੈਂਕਈਆ ਨਾਇਡੂ ਬਾਅਦ ਦੁਪਹਿਰ ਦੋ ਦਿਨਾਂ ਦੇ ਦੌਰੇ 'ਤੇ ਚੰਡੀਗੜ੍ਹ ਪੁੱਜੇ। ਦੱਸਣਯੋਗ ਹੈ ਕਿ ਨਾਇਡੂ 4 ਮਾਰਚ ਨੂੰ ਮੇਹਰ ਚੰਦ ਮਹਾਜਨ ਡੀ.ਏ.ਵੀ. ਕਾਲਜ (ਲੜਕੀਆਂ) ਸੈਕਟਰ-36 ਦੇ ਸਾਲਾਨਾ ਕਨਵੋਕੇਸ਼ਨ ਸਮਾਗਮ ਵਿਚ ਸਵੇਰੇ 10 ਵਜੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪ੍ਰਸ਼ਾਸਨ ਦੇ ਸੂਤਰਾਂ ਅਨੁਸਾਰ ਉਹ ਰਾਜ ਭਵਨ ਵਿਚ ਰਾਤ ਨੂੰ ਠਹਿਰਨਗੇ। ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਦੀ ਸੁਰੱਖਿਆ ਲਈ ਭਾਰੀ ਇੰਤਜ਼ਾਮ ਕੀਤੇ ਗਏ ਹਨ।