ਸੰਗਤ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵਲੋਂ ਹੈਲਪਲਾਈਨ ਨੰਬਰ ਜਾਰੀ

ਅੰਮ੍ਰਿਤਸਰ, 4 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਇਕ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਇਕ ਮੋਬਾਈਲ ਨੰਬਰ 77106-12131 ਜਾਰੀ ਕੀਤਾ ਹੈ ਜੋ 24 ਘੰਟੇ ਸੰਗਤ ਦੀ ਸਹੂਲਤ ਲਈ ਕਾਰਜਸ਼ੀਲ ਰਹੇਗਾ। ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਨੰਬਰ ਦਰਬਾਰ ਸਾਹਿਬ ਦੇ ਵਧੀਕ ਜਾਂ ਮੀਤ ਮੈਨੇਜਰ ਕੋਲ ਹੋਵੇਗਾ ਅਤੇ ਬਦਲਵੇਂ ਪ੍ਰਬੰਧਕਾਂ ਤਹਿਤ ਦਫ਼ਤਰੀ ਸਮੇਂ ਤੋਂ ਬਾਅਦ ਵੀ ਇਕ ਮੈਨੇਜਰ ਡਿਊਟੀ 'ਤੇ ਇਸ ਮੋਬਾਈਲ ਨੰਬਰ ਸਮੇਤ ਤਾਇਨਾਤ ਰਹੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਲ ਹੋਣ ਤੇ ਇਸ ਮੋਬਾਇਲ ਨੰਬਰ 'ਤੇ ਸੰਪਰਕ ਕਰਨ ਤਾਕਿ ਕਾਰਵਾਈ ਨੂੰ ਤੁਰਤ ਅਮਲ ਵਿਚ ਲਿਆਂਦਾ ਜਾ ਸਕੇ।