ਕਪਿਲ ਸ਼ਰਮਾ ਦੇ ਘਰ ਬੇਟੇ ਨੇ ਲਿਆ ਜਨਮ, ਟਵੀਟ ਕਰ ਦਿੱਤੀ ਜਾਣਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਦੂਜੀ ਵਾਰ ਪਿਤਾ ਬਣੇ ਕਾਮੇਡੀਅਨ ਕਪਿਲ ਸ਼ਰਮਾ

Kapil Sharma and Ginni Chatrath blessed with a baby boy

ਮੁੰਬਈ: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਉਹਨਾਂ ਦੀ ਪਤਨੀ ਗਿੰਨੀ ਦੇ ਘਰ ਬੇਟੇ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਕਪਿਲ ਸ਼ਰਮਾ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਦੱਸ ਦਈਏ ਕਿ ਕਪਿਲ ਸ਼ਰਮਾ ਦੂਜੀ ਵਾਰ ਪਿਤਾ ਬਣੇ ਹਨ।

ਬੇਟੇ ਦੇ ਜਨਮ ਦੀ ਜਾਣਕਾਰੀ ਦਿੰਦੇ ਹੋਏ ਕਪਿਲ ਨੇ ਟਵੀਟ ਕੀਤਾ। ਉਹਨਾਂ ਲਿਖਿਆ, ‘ਨਮਸਕਾਰ, ਅੱਜ ਸਵੇਰੇ ਸਾਡੇ ਘਰ ਬੇਟੇ ਨੇ ਜਨਮ ਲਿਆ ਹੈ। ਪ੍ਰਮਾਤਮਾ ਦੀ ਕ੍ਰਿਪਾ ਨਾਲ, ਬੱਚਾ ਅਤੇ ਮਾਂ ਦੋਵੇਂ ਠੀਕ ਹਨ। ਤੁਹਾਡੇ ਸਭ ਦੇ ਪਿਆਰ, ਆਸ਼ਿਰਵਾਦ ਅਤੇ ਅਰਦਾਸਾਂ ਲਈ ਧੰਨਵਾਦ।‘।

ਇਸ ਤੋਂ ਪਹਿਲਾਂ 2019 ਵਿਚ ਉਹਨਾਂ ਦੇ ਘਰ ਬੇਟੀ ਨੇ ਜਨਮ ਲਿਆ ਸੀ, ਜਿਸ ਦਾ ਨਾਂਅ ਅਨਾਇਰਾ ਰੱਖਿਆ ਗਿਆ। ਬੇਟੇ ਦੇ ਜਨਮ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਕਾਮੇਡੀ ਕਿੰਗ ਨੂੰ ਵਧਾਈਆਂ ਦੇ ਰਹੇ ਹਨ।