ਆਰਮੀ ਅਫ਼ਸਰ ਰਹਿ ਚੁੱਕੇ ਅਦਾਕਾਰ ਬਿਕਰਮਜੀਤ ਕੰਵਰਪਾਲ ਦੀ ਕੋਰੋਨਾ ਨਾਲ ਹੋਈ ਮੌਤ
ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਅਦਾਕਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।
bikramjeet singh
ਮੁੰਬਈ: ਅਦਾਕਾਰ ਬਿਕਰਮਜੀਤ ਕੰਵਰਪਾਲ ਦੀ ਇੱਕ ਕਰੋਨਾ ਕਰਕੇ ਮੌਤ ਹੋ ਗਈ ਹੈ। ਅਦਾਕਾਰ ਬਿਕਰਮਜੀਤ ਦੀ ਉਮਰ 52 ਸਾਲ ਦੱਸੀ ਜਾ ਰਹੀ ਹੈ। ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਅਦਾਕਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।
ਉਨ੍ਹਾਂ ਟਵੀਟ ਕਰ ਕਿਹਾ ਕਿ, "ਅੱਜ ਸਵੇਰੇ ਕੋਵਿਡ ਕਾਰਨ ਅਦਾਕਾਰ ਮੇਜਰ ਬਿਕਰਮਜੀਤ ਕੰਵਰਪਾਲ ਦੇ ਦਿਹਾਂਤ ਬਾਰੇ ਸੁਣਕੇ ਦੁਖੀ ਹਾਂ। ਉਹ ਇੱਕ ਰਿਟਾਇਰਡ ਆਰਮੀ ਅਫਸਰ ਸੀ ਉਹਨਾਂ ਨੇ ਕਈ ਫਿਲਮਾਂ ਅਤੇ ਟੈਲੀਵਿਜ਼ਨ ਸੀਰੀਅਲਾਂ ਵਿੱਚ ਸਮਰਥਨ ਦੀਆਂ ਭੂਮਿਕਾਵਾਂ ਨਿਭਾਈਆਂ ਸਨ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਹਮਦਰਦੀ ਹੈ।"