ਧਮਕੀਆਂ ਮਿਲਣ ਤੋਂ ਬਾਅਦ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਮਿਲਿਆ ਬੰਦੂਕ ਦਾ ਲਾਇਸੈਂਸ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਸਲਮਾਨ ਦੇ ਪਿਤਾ ਸਲੀਮ ਖਾਨ ਨੂੰ ਮਿਲਿਆ ਸੀ ਧਮਕੀ ਭਰਿਆ ਪੱਤਰ

Salman Khan

 

ਮੁੰਬਈ— ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਬੰਦੂਕ ਦਾ ਲਾਇਸੈਂਸ ਮਿਲ ਗਿਆ ਹੈ। ਅਭਿਨੇਤਾ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ, ਸਲਮਾਨ ਨੇ ਆਪਣੀ ਸੁਰੱਖਿਆ ਲਈ ਬੰਦੂਕ ਦੇ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ। ਐਕਟਰ ਸਲਮਾਨ ਖਾਨ 22 ਜੁਲਾਈ ਨੂੰ ਲਾਈਸੈਂਸ ਲਈ ਅਪਲਾਈ ਕਰਨ ਤੋਂ ਬਾਅਦ ਵੈਰੀਫਿਕੇਸ਼ਨ ਲਈ ਮੁੰਬਈ ਪੁਲਿਸ ਕਮਿਸ਼ਨਰ ਦਫਤਰ ਪਹੁੰਚੇ ਸਨ।

 

 

ਖਬਰ ਇਹ ਵੀ ਹੈ ਕਿ ਸਲਮਾਨ ਖਾਨ ਤੋਂ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਨਵਾਂ ਬੁਲੇਟਪਰੂਫ ਸ਼ੀਸ਼ਾ ਅਤੇ ਬਖਤਰਬੰਦ ਗੱਡੀ ਖਰੀਦੀ ਸੀ, ਜੋ ਸਲਮਾਨ ਖਾਨ ਦੇ ਘਰ ਦੇ ਕੰਪਾਊਂਡ ਵਿੱਚ ਦਿਖਾਈ ਦਿੱਤੀ ਸੀ। ਇੰਨਾ ਹੀ ਨਹੀਂ ਸਲਮਾਨ ਖਾਨ ਨੇ ਆਪਣੀ ਹਾਲੀਆ ਲੈਂਡ ਕਰੂਜ਼ਰ ਨੂੰ ਬੁਲੇਟਪਰੂਫ ਫੀਚਰ ਨਾਲ ਅਪਗ੍ਰੇਡ ਕੀਤਾ ਹੈ। ਹੁਣ ਸਲਮਾਨ ਖਾਨ ਨੂੰ ਵੀ ਬੰਦੂਕ ਦਾ ਲਾਇਸੈਂਸ ਮਿਲ ਗਿਆ ਹੈ।

ਦੱਸ ਦੇਈਏ ਕਿ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਗਲੈਕਸੀ ਅਪਾਰਟਮੈਂਟਸ ਦੇ ਬਾਹਰ ਧਮਕੀ ਭਰਿਆ ਪੱਤਰ ਮਿਲਿਆ ਸੀ। ਇਸ ਚਿੱਠੀ 'ਚ ਸਲਮਾਨ ਖਾਨ ਦੀ ਹਾਲਤ ਸਾਧੂ ਮੂਸੇਵਾਲਾ ਵਰਗੀ ਹੋਣ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆ ਰਿਹਾ ਹੈ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ। ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਸੀ।