ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਡਾਕਟਰਾਂ ਦੀ ਨਿਗਰਾਨੀ ਵਿਚ ਚੱਲ ਰਿਹਾ ਇਲਾਜ

Dilip Kumar

 ਮੁੰਬਈ: ਦਿੱਗਜ ਅਦਾਕਾਰ ਦਿਲੀਪ ਕੁਮਾਰ ਸਿਹਤ  ਖਰਾਬ ਹੋਣ ਕਾਰਨ ਉਹਨਾਂ ਨੂੰ  ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹਨ।  ਡਾਕਟਰਾਂ ਦੀ ਨਿਗਰਾਨੀ ਹੇਠ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਦਿਲੀਪ ਕੁਮਾਰ ਦੀ ਪਤਨੀ ਅਤੇ ਅਦਾਕਾਰਾ ਸਾਇਰਾ ਬਾਨੋ ਨੇ ਦੱਸਿਆ ਹੈ ਕਿ ਹੁਣ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

ਸਾਇਰਾ ਬਾਨੋ ਨੇ ਦਿਲੀਪ ਕੁਮਾਰ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵਿਗੜਦੀ ਸਿਹਤ ਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ  ਵਿਚ ਭਰਤੀ ਕਰਵਾਇਆ ਗਿਆ।  ਹੁਣ ਉਹਨਾਂ ਦੀ ਸਿਹਤ ਠੀਕ ਹੈ। ਡਾਕਟਰ ਉਨ੍ਹਾਂ ਦੀ ਬਾਕਾਇਦਾ ਜਾਂਚ ਕਰ ਰਹੇ ਹਨ। 

ਸਾਇਰਾ ਬਾਨੋ ਨੇ ਕਿਹਾ ਕਿ ਦਿਲੀਪ ਕੁਮਾਰ ਸਾਹਬ ਜਲਦੀ ਠੀਕ ਹੋ ਰਹੇ ਹਨ ਅਤੇ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਦਿਲੀਪ ਕੁਮਾਰ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਰਿਆਂ ਨੂੰ ਆਪਣਾ ਖਿਆਲ ਰੱਖਣ ਲਈ ਕਿਹਾ। ਉਹਨਾਂ ਨੇ ਲਿਖਿਆ, 'ਸਾਰੇ ਲੋਕ ਸੁਰੱਖਿਅਤ ਰਹਿਣ।'

ਦੱਸ ਦੇਈਏ ਕਿ ਦਿਲੀਪ ਕੁਮਾਰ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣੀ ਜਨਮਦਿਨ ਦੀ ਪਾਰਟੀ ਰੱਦ ਕਰ ਦਿੱਤੀ ਸੀ। ਉਸੇ ਸਮੇਂ, ਉਹਨਾਂ ਦੀ ਪਤਨੀ ਸਾਇਰਾ ਬਾਨੋ ਕੋਰੋਨਾ ਵਾਇਰਸ ਦੇ ਵਿਚਕਾਰ ਲੋੜਵੰਦਾਂ ਦੀ ਸਹਾਇਤਾ ਕੀਤੀ।