ਸੂਫੀ ਗਾਇਕ ਹੰਸ ਰਾਜ ਹੰਸ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਭਾਰਤੀ ਜਨਤਾ ਪਾਰਟੀ ਦੇ ਸੰਸਦ ਅਤੇ ਪ੍ਰਸਿੱਧ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਦੀ ਮਾਤਾ ਅਜੀਤ ਕੌਰ ਦਾ ਅੱਜ ਬੁੱਧਵਾਰ ਨੂੰ ਜਲੰਧਰ ਵਿਖੇ ਦੇਹਾਂਤ ਹੋ ਗਿਆ ਹੈ।

Hans Raj Hans mother passes away

ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਸੰਸਦ ਅਤੇ ਪ੍ਰਸਿੱਧ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਦੀ ਮਾਤਾ ਅਜੀਤ ਕੌਰ ਦਾ ਅੱਜ ਬੁੱਧਵਾਰ ਨੂੰ ਜਲੰਧਰ ਵਿਖੇ ਦੇਹਾਂਤ ਹੋ ਗਿਆ ਹੈ। ਉਹ ਜਲੰਧਰ ਵਿਚ ਲਿੰਕ ਰੋਡ ਸਥਿਤ ਅਪਣੇ ਘਰ ਵਿਚ ਰਹਿੰਦੇ ਸਨ।  ਮਾਤਾ ਦੀ ਮੌਤ ਦੀ ਖ਼ਬਰ ਮਿਲਦੇ ਹੀ ਹੰਸ ਰਾਜ ਹੰਸ ਦਿੱਲੀ ਤੋਂ ਜਲੰਧਰ ਲਈ ਰਵਾਨਾ ਹੋ ਗਏ।

ਇਸ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਅਜੀਤ ਕੌਰ ਦਾ ਅੰਤਿਮ ਸਸਕਾਰ ਕਦੋਂ ਹੋਵੇਗਾ, ਇਹ ਹਾਲੇ ਤੈਅ ਨਹੀਂ ਹੈ ਕਿਉਂਕਿ ਹੰਸ ਰਾਜ ਹੰਸ ਦਾ ਇਕ ਭਰਾ ਕੈਨੇਡਾ ਵਿਚ ਰਹਿੰਦਾ ਹੈ।  ਉਹਨਾਂ ਦੇ ਭਾਰ ਦੇ ਵਾਪਸ ਆਉਣ ‘ਤੇ ਹੀ ਉਹਨਾਂ ਦੀ ਮਾਤਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਹੰਸ ਰਾਜ ਹੰਸ ਦੀ ਮਾਤਾ ਦੇ ਦੇਹਾਂਤ ਦੀ ਖ਼ਬਰ ਨਾਲ ਸਮੁੱਚੇ ਸੰਗੀਤ ਜਗਤ ਵਿਚ ਵੀ ਸੋਗ ਦੀ ਲਹਿਰ ਹੈ।

ਇਸ ਦੌਰਾਨ ਕਈ ਸਿਤਾਰਿਆਂ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਹੰਸ ਰਾਜ ਹੰਸ ਦੀ ਮਾਂ ਦੀ ਮੌਤ ਬਾਰੇ ਜਾਣਕਾਰੀ ਹੰਸ ਰਾਜ ਹੰਸ ਨੇ ਅਪਣੇ ਟਵਿਟਰ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।