Emergency New Trailer News: ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

17 ਜਨਵਰੀ ਨੂੰ ਰਿਲੀਜ਼ ਹੋਵੇਗੀ ਫ਼ਿਲਮ

Emergency New Trailer Release News in punjabi

Emergency New Trailer Release News in punjabi : ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦਾ ਨਵਾਂ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮ X 'ਤੇ ਸਾਂਝਾ ਕੀਤਾ ਹੈ। ਇਤਰਾਜ਼ਾਂ ਤੋਂ ਬਾਅਦ ਇਸ ਫ਼ਿਲਮ ਵਿੱਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖ਼ਾਲਿਸਤਾਨ ਨਾਲ ਸਬੰਧਤ ਦ੍ਰਿਸ਼ ਹਟਾ ਦਿੱਤੇ ਗਏ ਹਨ।

ਕਰੀਬ 3 ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਫ਼ਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਇਹ ਫ਼ਿਲਮ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ, ਪਰ ਇਸ ਨੂੰ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫ਼ਿਕੇਸ਼ਨ (CBFC) ਤੋਂ ਮਨਜ਼ੂਰੀ ਨਹੀਂ ਮਿਲੀ ਸੀ।