ਹੈਲੀਕਾਪਟਰ ਤੇ ਅਕਸ਼ੈ ਨੇ ਕੀਤਾ ਖ਼ਤਰਨਾਕ ਸਟੰਟ
ਸਟੰਟ ਦੇ ਲਈ ਮਸ਼ਹੂਰ ਖਿਲਾੜੀ ਕੁਮਾਰ ਉਰਫ ਅਕਸ਼ੈ ਕੁਮਾਰ ਇਸ ਦਿਨੀਂ ਆਪਣੀ ਅਪਕਮਿੰਗ ਫਿਲਮ 'ਸੂਰਿਆਵੰਸ਼ੀ' ਦੀ ਸ਼ੂਟਿੰਗ ਵਿੱਚ ਬਿਜ਼ੀ ਹਨ।
ਮੁੰਬਈ: ਸਟੰਟ ਦੇ ਲਈ ਮਸ਼ਹੂਰ ਖਿਲਾੜੀ ਕੁਮਾਰ ਉਰਫ ਅਕਸ਼ੈ ਕੁਮਾਰ ਇਸ ਦਿਨੀਂ ਆਪਣੀ ਅਪਕਮਿੰਗ ਫਿਲਮ 'ਸੂਰਿਆਵੰਸ਼ੀ' ਦੀ ਸ਼ੂਟਿੰਗ ਵਿੱਚ ਬਿਜ਼ੀ ਹਨ। ਐਕਟਰ ਅਕਸ਼ੈ ਕੁਮਾਰ ਬੈਂਕਾਕ ਵਿਚ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿਣ ਵਾਲੇ ਅਕਸ਼ੈ ਕੁਮਾਰ ਲਗਾਤਾਰ ਫਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਫੈਂਸ ਦੇ ਨਾਲ ਸਾਂਝੀਆਂ ਕਰਦੇ ਨਜ਼ਰ ਆ ਜਾਂਦੇ ਹਨ।
ਖਿਲਾੜੀ ਕੁਮਾਰ ਯਾਨੀ ਅਕਸ਼ੈ ਕੁਮਾਰ ਨੇ ਆਪਣੇ ਟਵਿਟਰ ਹੈਂਡਲ ਤੋਂ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਅਕਸ਼ੈ ਕੁਮਾਰ ਹੈਲੀਕਾਪਟਰ 'ਤੇ ਲਟਕੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਅੱਗੇ ‘ਸੂਰਿਆਵੰਸ਼ੀ’ ਦੇ ਡਾਇਰੈਕਟਰ ਰੋਹਿਤ ਸ਼ੈੱਟੀ ਬਾਇਕ ਚਲਾਉਂਦੇ ਨਜ਼ਰ ਆ ਰਹੇ ਹਨ। ਅਕਸ਼ੈ ਕੁਮਾਰ ਨੇ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “ਬਸ ਇਵੇਂ ਹੀ ਹੈਲੀਕਾਪਟਰ 'ਤੇ ਲਟਕੇ ਹੋਏ,,, ਸ਼ੂਟਿੰਗ ਦਾ ਇੱਕ ਹੋਰ ਦਿਨ”।
ਇਸ ਸਟੰਟ ਦੀ ਤਸਵੀਰ ਸ਼ੇਅਰ ਕਰਦੇ ਹੋਏ ਅਕਸ਼ੇ ਨੇ ਆਪਣੇ ਟਵਿਟਰ ਹੈਂਡਲ ‘ਤੇ ਲੋਕਾਂ ਨੂੰ ਅਜਿਹਾ ਕੁਝ ਆਪ ਨਾ ਕਰਨ ਦੀ ਹਿਦਾਇਤ ਵੀ ਦਿੱਤੀ ਹੈ। ਅਕਸ਼ੈ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਸਟੰਟ ਦੀ ਇੱਕ ਹੋਰ ਫੋਟੋ ਵਾਇਰਲ ਕੀਤੀ ਸੀ। ਜਿਸ ‘ਚ ਅਕਸ਼ੇ ਬੈਂਕਾਕ ਦੀ ਸੜਕਾਂ ‘ਤੇ ਬਾਈਕ ਚਲਾਉਂਦੇ ਨਜ਼ਰ ਆ ਰਹੇ ਸੀ। ਰੋਹਿਤ ਸ਼ੈੱਟੀ ਦਟ ਡਾਇਰੈਕਸ਼ਨ ‘ਚ ਬਣੀ ਇਸ ਫ਼ਿਲਮ ‘ਚ ਕੈਟਰੀਨਾ ਕੈਫ ਨਜ਼ਰ ਆਵੇਗੀ ਅਤੇ ਫ਼ਿਲਮ 2020 ‘ਚ ਰਿਲੀਜ਼ ਹੋਵੇਗੀ।