Kangana Ranaut Film Emergency: ਕੰਗਨਾ ਰਣੌਤ ਨੇ ਫਿਲਮ 'ਐਮਰਜੈਂਸੀ' ਨੂੰ ਲੈ ਕੇ ਦਿੱਤੀ ਵੱਡੀ ਅਪਡੇਟ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

Kangana Ranaut Film Emergency: ਐਮਰਜੈਂਸੀ ਦੀ ਰਿਲੀਜ਼ ਡੇਟ ਨੂੰ ਲੈ ਕੇ ਚੱਲ ਰਿਹਾ ਵਿਵਾਦ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ।

Kangana Ranaut Film Emergency

Kangana Ranaut Film Emergency: ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਨੂੰ ਲੈ ਕੇ ਚੱਲ ਰਿਹਾ ਵਿਵਾਦ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ।

 

 

ਹਾਲ ਹੀ 'ਚ ਕੰਗਨਾ ਰਣੌਤ ਨੇ ਆਪਣੇ ਟਵਿਟਰ ਅਕਾਊਂਟ 'ਤੇ ਇਕ ਪੋਸਟ ਪਾਈ ਹੈ, ਜਿਸ 'ਚ ਉਨ੍ਹਾਂ ਨੇ ਫਿਲਮ ਐਮਰਜੈਂਸੀ ਨੂੰ ਮੁਲਤਵੀ ਕਰਨ ਦੀ ਗੱਲ ਕਹੀ ਹੈ। ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Kangana Ranaut Film Emergency: ਕੰਗਨਾ ਰਣੌਤ ਨੇ ਫਿਲਮ 'ਐਮਰਜੈਂਸੀ' ਨੂੰ ਲੈ ਕੇ ਦਿੱਤੀ ਵੱਡੀ ਅਪਡੇਟ

ਕੰਗਨਾ ਰਣੌਤ ਨੇ ਹਾਲ ਹੀ ਵਿਚ ਪੋਸਟ ਕੀਤਾ ਹੈ ਕਿ ਮੈਂ ਭਰੇ ਮਨ ਨਾਲ ਦੱਸਣਾ ਚਾਹੁੰਦੀ ਹਾਂ ਕਿ ਮੇਰੀ ਫਿਲਮ ਐਮਰਜੈਂਸੀ ਨੂੰ ਮੁਲਤਵੀ ਕਰ ਦਿਤਾ ਗਿਆ ਹੈ, ਅਸੀਂ ਅਜੇ ਵੀ ਸੈਂਸਰ ਬੋਰਡ ਤੋਂ ਸਰਟੀਫਿਕੇਟ ਦੀ ਉਡੀਕ ਕਰ ਰਹੇ ਹਾਂ, ਜਲਦੀ ਹੀ ਨਵੀਂ ਰਿਲੀਜ਼ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ।