20 ਅਕਤੂਬਰ ਤੱਕ ਵਧਾਈ ਗਈ ਰਿਆ ਤੇ ਭਰਾ ਸ਼ੋਵਿਕ ਚਕ੍ਰਵਰਤੀ ਦੀ ਨਿਆਇਕ ਹਿਰਾਸਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਸੀ। ਜ਼ਮਾਨਤ ਲਈ ਅਰਜ਼ੀ ਦਿੱਤੀ ਸੀ,'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਦੇਸ਼ ਸੁਰੱਖਿਅਤ ਰੱਖ ਲਿਆ।

Rhea Chakraborty SSR Case

ਮੁੰਬਈ: ਡਰੱਗਜ਼ ਮਾਮਲੇ 'ਚ ਅਦਾਕਾਰਾ ਰਿਆ ਚਕ੍ਰਵਰਤੀ ਤੇ ਉਸਦੇ ਭਰਾ ਸ਼ੋਵਿਕ ਚਕ੍ਰਵਰਤੀ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਅੱਜ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਸਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ  ਨਿਆਂਇਕ ਹਿਰਾਸਤ 20 ਅਕਤੂਬਰ ਤੱਕ ਵਧਾ ਦਿੱਤੀਹੈ। ਇਸ ਦੌਰਾਨ, ਰਿਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੋਵਿਕ ਨੇ ਬੰਬੇ ਹਾਈ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ 'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ।

ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਕੇਸ 'ਚ ਆਏ ਡਰੱਗਸ ਐਂਗਲ ਆਉਣ ਤੋਂ ਬਾਅਦ  NCB ਨੇ 8 ਨੂੰ ਰਿਆ ਚਕ੍ਰਵਰਤੀ ਨੂੰ ਗਿਰਫ਼ਤਾਰ ਕੀਤਾ ਸੀ, ਤੇ ਉਸ ਤੋਂ ਕੁਛ ਹੀ ਦਿਨ ਪਹਿਲਾ ਰਿਆ ਦੇ ਭਰਾ ਸ਼ੋਵਿਕ ਚਕ੍ਰਵਰਤੀ ਦੀ ਵੀ ਇਸ ਮਾਮਲੇ 'ਚ ਗ੍ਰਿਫਤਾਰੀ ਹੋਈ ਸੀ।ਜਿਸ ਤੋਂ ਬਾਅਦ ਦੋਨਾਂ ਨੂੰ NDPS ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 22 ਸਤੰਬਰ ਨੂੰ ਇਹ ਨਿਆਇਕ ਹਿਰਾਸਤ ਖ਼ਤਮ ਹੋਣੀ ਸੀ , ਪਰ ਇਸਨੂੰ 6 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ।