ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਤੇ ਹਿਨਾ ਖ਼ਾਨ ਨੂੰ ਵੀ ਈਡੀ ਨੇ ਕੀਤਾ ਤਲਬ
ਬੁਧਵਾਰ ਨੂੰ ਈਡੀ ਨੇ ਰਣਬੀਰ ਕਪੂਰ ਨੂੰ ਸੰਮਨ ਭੇਜਿਆ ਸੀ।
ED also summoned Kapil Sharma, Huma Qureshi and Hina Khan
ਮੁੰਬਈ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਮੇਡੀਅਨ ਕਪਿਲ ਸ਼ਰਮਾ ਨੂੰ ਸੰਮਨ ਜਾਰੀ ਕੀਤਾ ਹੈ। ਬੁਧਵਾਰ ਨੂੰ ਈਡੀ ਨੇ ਰਣਬੀਰ ਕਪੂਰ ਨੂੰ ਸੰਮਨ ਭੇਜਿਆ ਸੀ। ਵੀਰਵਾਰ ਨੂੰ ਈਡੀ ਨੇ ਕਪਿਲ ਸ਼ਰਮਾ ਦੇ ਨਾਲ ਹੁਮਾ ਕੁਰੈਸੀ ਅਤੇ ਹਿਨਾ ਖ਼ਾਨ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਹੈ।
ਦਸਣਯੋਗ ਹੈ ਕਿ ਇਹ ਪੂਰਾ ਮਾਮਲਾ ਮਹਾਦੇਵ ਐਪ ਘਪਲੇ ਨਾਲ ਜੁੜਿਆ ਹੋਇਆ ਹੈ। ਦਰਅਸਲ, ਮਹਾਦੇਵ ਐਪ ਇਕ ਆਨਲਾਈਨ ਸੱਟੇਬਾਜ਼ੀ ਐਪ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਸਤੰਬਰ ਮਹੀਨੇ ’ਚ ਮਹਾਦੇਵ ਐਪ ਦੀ ਜਾਂਚ ਸ਼ੁਰੂ ਕੀਤੀ ਤਾਂ ਉਨ੍ਹਾਂ ਕੋਲਕਾਤਾ, ਭੋਪਾਲ, ਮੁੰਬਈ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ’ਚ ਛਾਪੇਮਾਰੀ ਕਰ ਕੇ ਕਰੀਬ 417 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਈਡੀ ਨੇ ਕਈ ਲੋਕਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਸੀ।