Saif Ali Khan News: ਸੈਫ਼ ਅਲੀ ਖ਼ਾਨ ਮਾਮਲੇ ਦੇ ਮੁਲਜ਼ਮ ਦੇ ਫਿੰਗਰਪ੍ਰਿੰਟ ਮਿਲੇ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਸੈਫ਼ ਅਲੀ ਖ਼ਾਨ ਮਾਮਲੇ ਦੇ ਮੁਲਜ਼ਮ ਦੇ ਫਿੰਗਰਪ੍ਰਿੰਟ ਮਿਲੇ

File Photo - Saif Ali Khan

Saif Ali Khan News: ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਹਮਲਾ ਕਰਨ ਦੇ ਦੋਸ਼ੀ ਸ਼ਰੀਫੁਲ ਇਸਲਾਮ ਦੇ ਫਿੰਗਰਪ੍ਰਿੰਟ ਮੈਚ ਹੋ ਗਏ ਹਨ। ਸੈਫ਼ ਅਲੀ ਖ਼ਾਨ ਮਾਮਲੇ ਵਿੱਚ ਮੁੰਬਈ ਪੁਲਿਸ ਵੱਲੋਂ ਇਹ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਹੈ। 

ਮੁੰਬਈ ਪੁਲਿਸ ਦੇ ਅਨੁਸਾਰ, ਸੈਫ਼ ਅਲੀ ਖ਼ਾਨ 'ਤੇ ਹਮਲਾ ਕਰਨ ਦੇ ਦੋਸ਼ੀ ਸ਼ਰੀਫੁਲ ਇਸਲਾਮ ਦੇ ਫਿੰਗਰਪ੍ਰਿੰਟ ਟੈਸਟਿੰਗ ਲਈ ਭੇਜੇ ਗਏ ਕੁਝ ਨਮੂਨਿਆਂ ਦੀਆਂ ਰਿਪੋਰਟਾਂ ਆ ਗਈਆਂ ਹਨ। ਰਿਪੋਰਟ ਵਿੱਚ ਕੁਝ ਉਂਗਲੀਆਂ ਦੇ ਨਿਸ਼ਾਨ ਮੇਲ ਖਾਂਦੇ ਹਨ।

ਹਾਲਾਂਕਿ, ਪੁਲਿਸ ਅੰਤਿਮ ਰਿਪੋਰਟ ਦੀ ਉਡੀਕ ਕਰ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਸੈਫ਼ ਅਲੀ ਖ਼ਾਨ ਦੇ ਘਰ ਤੋਂ ਕਈ ਸੈਂਪਲ ਲਏ ਗਏ ਸਨ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ ਸੀ। 

ਜਾਣਕਾਰੀ ਲਈ ਦੱਸ ਦਈਏ ਕਿ ਦੋਸ਼ੀ ਸ਼ਰੀਫੁਲ ਇਸਲਾਮ ਨੂੰ ਪੁਲਿਸ ਨੇ 19 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। 16 ਜਨਵਰੀ ਨੂੰ ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਉਨ੍ਹਾਂ ਦੇ ਘਰ ਵਿੱਚ ਚਾਕੂ ਨਾਲ ਹਮਲਾ ਕੀਤਾ ਗਿਆ ਸੀ।

ਇਸ ਤੋਂ ਤੁਰੰਤ ਬਾਅਦ ਅਦਾਕਾਰ ਨੂੰ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸਦੇ ਸਰੀਰ 'ਤੇ ਚਾਕੂ ਦੇ ਕਈ ਜ਼ਖ਼ਮ ਸਨ। ਹਸਪਤਾਲ ਵਿੱਚ ਉਨ੍ਹਾਂ ਦੀ ਸਰਜਰੀ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਸੀ।