ਲੋੜਵੰਦਾਂ ਦੀ ਮਦਦ ਲਈ ਸਲਮਾਨ ਖ਼ਾਨ ਨੇ ਲੱਭਿਆ ਨਵਾਂ ਤਰੀਕਾ, ਦੇਖੋ ਵੀਡੀਓ

ਏਜੰਸੀ

ਮਨੋਰੰਜਨ, ਬਾਲੀਵੁੱਡ

ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਲੌਕਡਾਊਨ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਹਨ।

Photo

ਨਵੀਂ ਦਿੱਲੀ: ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਲੌਕਡਾਊਨ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹਾਲ ਹੀ ਵਿਚ ਇਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿਚ ਸਲਮਾਨ ਨੇ ਗਰੀਬਾਂ ਨੂੰ ਰਾਸ਼ਨ ਦੇ ਟਰੱਕ ਭਰ ਕੇ ਭੇਜੇ ਸੀ। 

ਹੁਣ ਇਕ ਵਾਰ ਫਿਰ ਸਲਮਾਨ ਖ਼ਾਨ ਨੇ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਹੈ। ਪਰ ਇਸ ਵਾਰ ਉਹਨਾਂ ਨੇ ਇਕ ਨਵਾਂ ਤਰੀਕਾ ਲੱਭਿਆ ਹੈ। ਸੋਸ਼ਲ ਮੀਡੀਆ 'ਤੇ ਇਸ ਕੰਮ ਲਈ ਸਲਮਾਨ ਖ਼ਾਨ ਦੀ ਕਾਫੀ ਤਾਰੀਫ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਟਰੱਕ ਵਿਚੋਂ ਰਾਸ਼ਨ ਕੱਢ ਕੇ ਗਰੀਬਾਂ ਵਿਚ ਵੰਡ ਰਹੇ ਹਨ। ਇਸ ਟਰੱਕ 'ਤੇ 'Being Haangryy' ਲਿਖਿਆ ਹੋਇਆ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਕੇ ਲੋਕ ਉਹਨਾਂ ਦਾ ਧੰਨਵਾਦ ਕਰ ਰਹੇ ਹਨ।  ਸ਼ਿਵਸੈਨਾ ਆਗੂ ਰਾਹੁਲ ਐਨ ਕਨਾਲ ਨੇ ਸਲਮਾਨ ਖ਼ਾਨ ਦਾ ਇਹ ਵੀਡੀਓ ਟਵਿਟਰ 'ਤੇ ਸ਼ੇਅਰ ਕੀਤਾ ਅਤੇ ਸਲਮਾਨ ਖ਼ਾਨ ਦਾ ਸ਼ੁਕਰੀਆ ਅਦਾ ਕੀਤਾ।

ਜ਼ਿਕਰਯੋਗ ਹੈ ਕਿ ਸਲਮਾਨ ਖ਼ਾਨ ਫਿਲਮ ਇੰਡਸਟਰੀ ਨਾਲ ਜੁੜੇ ਕਰੀਬ 25 ਹਜ਼ਾਰ ਦਿਹਾੜੀ ਮਜ਼ਦੂਰਾਂ ਅਤੇ ਗਰੀਬਾਂ ਦੀ ਮਦਦ ਕਰ ਰਹੇ ਹਨ। ਉਹ ਇਹਨਾਂ ਲੋਕਾਂ ਨੂੰ ਆਰਥਕ ਮਦਦ ਦੇ ਨਾਲ-ਨਾਲ ਜ਼ਰੂਰਤ ਦਾ ਸਮਾਨ ਵੀ ਪਹੁੰਚਾ ਰਹੇ ਹਨ।