ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦਿਹਾਂਤ, 67 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ

ਏਜੰਸੀ

ਮਨੋਰੰਜਨ, ਬਾਲੀਵੁੱਡ

1987 ਵਿਚ ਫਿਲਮ ਮਿਸਟ ਇੰਡੀਆ ਤੋਂ ਮਿਲੀ ਸੀ ਪਛਾਣ

Actor-Director Satish Kaushik Dies At 67 (File Photo)

 

ਮੁੰਬਈ: ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹਨਾਂ ਨੇ 67 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਆਪਣੇ ਦੋਸਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਨੁਪਮ ਖੇਰ ਨੇ ਲਿਖਿਆ ਕਿ ਸਤੀਸ਼, ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਾਂਗ ਨਹੀਂ ਰਹੇਗੀ। ਹਾਲਾਂਕਿ ਉਹਨਾਂ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਸਤੀਸ਼ ਕੌਸ਼ਿਕ ਇਕ ਮਸ਼ਹੂਰ ਬਾਲੀਵੁੱਡ ਅਭਿਨੇਤਾ, ਕਾਮੇਡੀਅਨ, ਸਕ੍ਰਿਪਟ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਸਨ।


Tweet

ਸਤੀਸ਼ ਕੌਸ਼ਿਕ ਦਾ ਜਨਮ 13 ਅਪ੍ਰੈਲ 1965 ਨੂੰ ਹਰਿਆਣਾ 'ਚ ਹੋਇਆ ਸੀ। ਉਹਨਾਂ ਦੀ ਸਕੂਲੀ ਪੜ੍ਹਾਈ ਦਿੱਲੀ ਵਿਚ ਹੋਈ। ਕਿਰੋਰੀ ਮੱਲ ਕਾਲਜ ਤੋਂ ਗ੍ਰੈਜੂਏਸ਼ਨ ਕਰਨ ਤੋਂ ਬਾਅਦ, ਉਹਨਾਂ ਨੇ ਨੈਸ਼ਨਲ ਸਕੂਲ ਆਫ਼ ਡਰਾਮਾ (ਐਨਐਸਡੀ) ਵਿਚ ਦਾਖਲਾ ਲਿਆ। 1985 ਵਿਚ ਉਹਨਾਂ ਨੇ ਸ਼ਸ਼ੀ ਕੌਸ਼ਿਕ ਨਾਲ ਵਿਆਹ ਕਰਵਾਇਆ। 2 ਸਾਲ ਦੀ ਉਮਰ ਵਿਚ ਉਹਨਾਂ ਦੇ ਪੁੱਤਰ ਦੀ ਮੌਤ ਹੋ ਗਈ।

ਸਤੀਸ਼ ਨੇ 1983 ਵਿਚ ਬਾਲੀਵੁੱਡ ਵਿਚ ਡੈਬਿਊ ਕੀਤਾ ਸੀ। ਇਸ ਤੋਂ ਪਹਿਲਾਂ ਉਹ ਥੀਏਟਰ ਵਿਚ ਕੰਮ ਕਰ ਚੁੱਕੇ ਹਨ। ਸਤੀਸ਼ ਨੂੰ 1987 ਵਿਚ ਫਿਲਮ ਮਿਸਟ ਇੰਡੀਆ ਤੋਂ ਪਛਾਣ ਮਿਲੀ। ਫਿਰ ਉਸ ਨੇ 1997 ਵਿਚ ਦੀਵਾਨਾ-ਮਸਤਾਨਾ ਵਿਚ ਪੱਪੂ ਪੇਜਰ ਦੀ ਭੂਮਿਕਾ ਨਿਭਾਈ। ਸਤੀਸ਼ ਨੂੰ 1990 ਵਿਚ ਰਾਮ ਲਖਨ ਲਈ ਅਤੇ 1997 ਵਿਚ ਸਾਜਨ ਚਲੇ ਸਸੁਰਾਲ ਲਈ ਸਰਬੋਤਮ ਕਾਮੇਡੀਅਨ ਦਾ ਫਿਲਮਫੇਅਰ ਅਵਾਰਡ ਮਿਲਿਆ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸਤੀਸ਼ ਕੌਸ਼ਿਕ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਲਿਖਿਆ, “ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ  ਹੈ…ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ’ਚ ਜਿਊਂਦੇ ਰਹੋਗੇ …”।