Shilpa-Kundra News: ਸ਼ਿਲਪਾ-ਕੁੰਦਰਾ ਨੂੰ 60 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੇ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

Shilpa-Kundra News: ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ ।

Shilpa-Kundra ordered to deposit Rs 60 crore

Shilpa-Kundra ordered to deposit Rs 60 crore: ਮੁੰਬਈ ਹਾਈ ਕੋਰਟ ਨੇ ਬੁਧਵਾਰ  ਨੂੰ ਕਿਹਾ ਕਿ ਉਹ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਦੀ ਵਿਦੇਸ਼ ਯਾਤਰਾ ਦੀ ਪਟੀਸ਼ਨ ਉਤੇ  ਉਦੋਂ ਹੀ ਵਿਚਾਰ ਕਰੇਗੀ ਜਦੋਂ ਉਹ ਧੋਖਾਧੜੀ ਦੇ ਮਾਮਲੇ ’ਚ ਸ਼ਾਮਲ 60 ਕਰੋੜ ਰੁਪਏ ਜਮ੍ਹਾ ਕਰਵਾਉਣ।

ਸ਼ੈੱਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਵਿਰੁਧ 14 ਅਗੱਸਤ  ਨੂੰ ਮੁੰਬਈ ਦੇ ਜੁਹੂ ਥਾਣੇ ’ਚ ਕਾਰੋਬਾਰੀ ਦੀਪਕ ਕੋਠਾਰੀ (60) ਨਾਲ ਕਥਿਤ ਤੌਰ ਉਤੇ 60 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਜੋੜੇ ਨੇ ਪਿਛਲੇ ਮਹੀਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਮਾਮਲੇ ’ਚ ਪੁਲਿਸ ਵਲੋਂ ਉਨ੍ਹਾਂ ਵਿਰੁਧ ਜਾਰੀ ਕੀਤੇ ਲੁੱਕ ਆਊਟ ਸਰਕੂਲਰ (ਐਲ.ਓ.ਸੀ.) ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਸੀ। ਚੀਫ ਜਸਟਿਸ ਸ਼੍ਰੀ ਚੰਦਰਸ਼ੇਖਰ ਅਤੇ ਜਸਟਿਸ ਗੌਤਮ ਅੰਖੜ ਦੀ ਬੈਂਚ ਨੇ ਕਿਹਾ ਕਿ ਉਹ 60 ਕਰੋੜ ਰੁਪਏ ਦੀ ਪੂਰੀ ਰਕਮ ਜਮ੍ਹਾ ਹੋਣ ਤੋਂ ਬਾਅਦ ਹੀ ਪਟੀਸ਼ਨ ਉਤੇ ਵਿਚਾਰ ਕਰੇਗੀ। ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ ।