ਆਯੋਧਿਆ ਮਾਮਲੇ ’ਤੇ ਆਏ ਐਸਸੀ ਦੇ ਫ਼ੈਸਲੇ ’ਤੇ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਨੇ ਕੀਤਾ ਟਵੀਟ 

ਏਜੰਸੀ

ਮਨੋਰੰਜਨ, ਬਾਲੀਵੁੱਡ

ਹੁਮਾ ਕੁਰੈਸ਼ੀ ਨੇ ਇਸ ਤਰ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਟਵੀਟ ਕੀਤਾ ਹੈ ਅਤੇ ਲੋਕਾਂ ਨੂੰ ਫ਼ੈਸਲੇ ਦਾ ਆਦਰ ਕਰਨ ਦੀ ਅਪੀਲ ਕੀਤੀ ਹੈ।

Bollywood actress huma qureshi tweet on ayodhya verdict supreme court

ਨਵੀਂ ਦਿੱਲੀ: ਆਯੋਧਿਆ ਵਿਵਾਦ ਮਾਮਲੇ ਵਿਚ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਇਤਿਹਾਸਿਕ ਫੈਸਲਾ ਸੁਣਾਇ ਹੈ। ਫੈਸਲਾ ਵਿਵਾਦਿਤ ਜ਼ਮੀਨ ਤੇ ਰਾਮਲਲਾ ਦੇ ਹਕ ਵਿਚ ਸੁਣਾਇਆ ਗਿਆ। ਫੈਸਲੇ ਵਿਚ ਕਿਹਾ ਗਿਆ ਕਿ ਰਾਮ ਮੰਦਿਰ ਵਿਵਾਦਿਤ ਸਥਾਨ ਤੇ ਬਣੇਗਾ ਅਤੇ ਮਸਜਿਦ ਦੇ ਨਿਰਮਾਣ ਲਈ ਆਯੋਧਿਆ ਵਿਚ ਪੰਜ ਏਕੜ ਜ਼ਮੀਨ ਅਲੱਗ ਤੋਂ ਦਿੱਤੀ ਜਾਵੇਗੀ। ਅਦਾਲਤ ਨੇ ਕਿਹਾ ਕਿ 2.77 ਏਕੜ ਜ਼ਮੀਨ ਕੇਂਦਰ ਸਰਕਾਰ ਦੇ ਅਧੀਨ ਹੋਵੇਗੀ।

 

 

ਸਾਨੂੰ ਸਾਰਿਆਂ ਨੂੰ ਇਕੱਠੇ ਮਿਲ ਕੇ ਇਕ ਰਾਸ਼ਟਰ ਦੇ ਰੂਪ ਵਿਚ ਅੱਗੇ ਵਧਣ ਦੀ ਜ਼ਰੂਰਤ ਹੈ। ਹੁਮਾ ਕੁਰੈਸ਼ੀ ਨੇ ਇਸ ਤਰ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਟਵੀਟ ਕੀਤਾ ਹੈ ਅਤੇ ਲੋਕਾਂ ਨੂੰ ਫ਼ੈਸਲੇ ਦਾ ਆਦਰ ਕਰਨ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕੇਂਦਰੀ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਨੂੰ ਮੰਦਰ ਬਣਾਉਣ ਲਈ ਤਿੰਨ ਮਹੀਨਿਆਂ ਵਿਚ ਇਕ ਟਰੱਸਟ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।