Bollywood actor ਧਰਮਿੰਦਰ ਦੀ ਸਿਹਤ ਵਿਗੜੀ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਕਰਵਾਇਆ ਗਿਆ ਦਾਖਲ

Bollywood actor Dharmendra's health deteriorates

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਸਿਹਤ ਖਰਾਬ ਹੋਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਹੋ ਰਹੀ ਤਕਲੀਫ਼ ਦੇ ਚਲਦਿਆਂ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ।

ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਸਥਿਤੀ ਨੂੰ ਲੈ ਕੇ ਹਸਪਤਾਲ ਵੱਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਪਰ ਡਾਕਟਰਾਂ ਅਨੁਸਾਰ ਧਰਮਿੰਦਰ ਦੇ ਲਈ ਅਗਲੇ 72 ਘੰਟੇ ਬੇਹੱਦ ਮੁਸ਼ਕਿਲ ਦੱਸੇ ਜਾ ਰਹੇ ਹਨ। ਪ੍ਰਾਪਤ ਹੋਈ ਜਾਣਕਾਰੀ ਧਰਮਿੰਦਰ ਦੇ ਪਰਿਵਾਰਕ ਮੈਂਬਰ ਹਸਪਤਾਲ ਵਿਚ ਮੌਜੂਦ ਹਨ ਅਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਅਮਰੀਕਾ ਤੋਂ ਬੁਲਾਏ ਜਾਣ ਦੀ ਖਬਰ ਵੀ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਧਰਮਿੰਦਰ ਨੇ ਆਪਣੇ ਲੰਬੇ ਫ਼ਿਲਮੀ ਕੈਰੀਅਰ ’ਚ ਸਿਹਤ ਸਬੰਧੀ ਚੁਣੌਤੀਆਂ ਦਾ ਕਈ ਵਾਰ ਸਾਹਮਣਾ ਕੀਤਾ ਹੈ। ਉਨ੍ਹਾਂ ਨੂੰ ਬਾਲੀਵੁੱਡ ਦੇ ਹਿੱਟ ਅਤੇ ਸਰਗਰਮ ਕਲਾਕਾਰਾਂ ’ਚ ਗਿਣਿਆ ਜਾਂਦਾ ਹੈ। ਹਾਲ ਹੀ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਦਾ ਟੇ੍ਰਲਰ ਵੀ ਰਿਲੀਜ਼ ਹੋਇਆ ਸੀ, ਜਿਸ ’ਚ ਉਨ੍ਹਾਂ ਵੱਲੋਂ ਦਮਦਾਰ ਭੂਮਿਕਾ ਨਿਭਾਈ ਗਈ ਹੈ।