ਵਿਦਿਆਰਥੀਆਂ ਦੇ ਸਮਰਥਨ 'ਚ ਆਏ ਸੋਨੂੰ ਸੂਦ, ਕੀਤੀ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਵਧ ਰਹੇ ਮਾਮਲਿਆਂ ਦੇ ਵਿਚਕਾਰ ਪ੍ਰੀਖਿਆਵਾਂ ਨਹੀਂ ਹੋਣੀਆਂ ਚਾਹੀਦੀਆਂ ਹਨ।

SONU SOOD

ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋਣ ਨਾਲ ਲੋਕਾਂ ਦੀ ਪਰੇਸ਼ਾਨੀਆਂ ਹੋਰ ਵੀ ਵੱਧ ਗਈਆਂ ਹਨ। ਇਸ ਦੌਰਾਨ ਸਕੂਲ ਤੇ ਕਾਲਜ ਵੀ ਬੰਦ ਹੋ ਗਏ ਹਨ। ਇਸ ਵਿਚਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਬੱਚਿਆਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਇੰਨਾਂ ਹੀ ਨਹੀਂ ਉਨ੍ਹਾਂ ਨੇ ਹੋਰ ਦੇਸ਼ਾਂ ਦਾ ਉਦਾਹਰਣ ਦਿੰਦੇ ਹੋਏ ਸਰਕਾਰ ਨੂੰ ਪ੍ਰੀਖਿਆ ਰੱਦ ਕਰਨ ਦੀ ਅਪੀਲ ਕੀਤੀ ਹੈ।

 

 

ਇਸ ਦੌਰਾਨ ਸੋਨੂੰ ਸੋਨ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਅਭਿਨੇਤਾ ਨੇ ਵਿਦਿਆਰਥੀਆਂ ਦੇ ਸਮਰਥਨ ਵਿਚ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਵਧ ਰਹੇ ਮਾਮਲਿਆਂ ਦੇ ਵਿਚਕਾਰ ਪ੍ਰੀਖਿਆਵਾਂ ਨਹੀਂ ਹੋਣੀਆਂ ਚਾਹੀਦੀਆਂ ਹਨ। ਸੀਬੀਐੱਸਈ ਤੇ ਬੋਰਡ ਪ੍ਰੀਖਿਆਵਾਂ ਆਫ ਲਾਈਨ ਹੋਣ ਜਾ ਰਹੀਆਂ ਹਨ, ਮੈਨੂੰ ਨਹੀਂ ਲਗਦਾ ਕਿ ਵਿਦਿਆਰਥੀ ਮੌਜੂਦਾ ਹਲਾਤ ’ਚ ਪ੍ਰੀਖਿਆਵਾਂ ’ਚ ਬੈਠਣ ਲਈ ਤਿਆਰ ਹਨ।’

ਦੇਸ਼ ਵਿਚ ਲੱਖਾਂ ਕੇਸ ਆ ਰਹੇ ਹਨ, ਤਾਂ ਵਿਦਿਆਰਥੀਆਂ ਨੂੰ ਇਮਤਿਹਾਨ ਦੇਣ ਲਈ ਕਿਹਾ ਜਾ ਰਿਹਾ ਹੈ। ਇਹ ਨਿਆਂ ਨਹੀਂ ਹੋ ਸਕਦਾ। ਮੇਰੀ ਨਜ਼ਰ ਵਿਚ ਇਕ ਪ੍ਰਣਾਲੀ ਹੋਣੀ ਚਾਹੀਦੀ ਹੈ ਜਿੱਥੇ ਵਿਦਿਆਰਥੀਆਂ ਨੂੰ ਮੁਸ਼ਕਲ ਸਮੇਂ ਵਿਚ ਪ੍ਰੀਖਿਆ ਨਹੀਂ ਦੇਣੀ ਪੈਂਦੀ ਅਤੇ ਇੰਟਰਨਲ ਤਰੀਕੇ ਨਾਲ ਪ੍ਰੀਖਿਆ ਹੋ ਜਾਵੇ।