ਕਿਸਾਨਾਂ ਦੇ ਹੱਕ 'ਚ ਆਏ ਧਰਮਿੰਦਰ,ਕਿਹਾ-ਉਨ੍ਹਾਂ ਦਾ ਦੁੱਖ ਵੇਖਿਆ ਨਹੀਂ ਜਾਂਦਾ,ਜਲਦੀ ਕੁਝ ਕਰੇ ਸਰਕਾਰ

ਏਜੰਸੀ

ਮਨੋਰੰਜਨ, ਬਾਲੀਵੁੱਡ

ਪਹਿਲਾਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਕੀਤਾ ਸੀ ਟਵੀਟ

Dharmendra

ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਾ ਧਰਮਿੰਦਰ ਦਿਓਲ ਨੇ ਇਕ ਵਾਰ ਫਿਰ ਕਿਸਾਨਾਂ ਦੇ ਸਮਰਥਨ ਵਿਚ ਟਵੀਟ ਕੀਤਾ ਹੈ। ਧਰਮਿੰਦਰ ਨੇ ਕਿਹਾ ਕਿ ਮੈਂ ਆਪਣੇ ਕਿਸਾਨ ਭਰਾਵਾਂ ਦਾ ਦੁੱਖ ਵੇਖ ਕੇ ਬਹੁਤ ਦੁਖੀ ਹਾਂ।

ਸਰਕਾਰ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਧਰਮਿੰਦਰ ਨੇ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ ਸੀ। ਹਾਲਾਂਕਿ, ਬਾਅਦ ਵਿਚ ਇਹ ਟਵੀਟ ਮਿਟਾ ਦਿੱਤਾ ਗਿਆ ਸੀ, ਜਿਸ 'ਤੇ ਧਰਮਿੰਦਰ ਨੂੰ ਟਰੋਲ ਕੀਤਾ ਗਿਆ ਸੀ।