ਡਾਕਟਰਾਂ ‘ਤੇ ਹਮਲਾ ਕਰਨ ਵਾਲਿਆਂ ‘ਤੇ ਗੁੱਸਾ ਹੋਏ ਅਜੇ, ਕਿਹਾ- ਅਜਿਹੇ ਲੋਕ ਅਪਰਾਧੀ ਹਨ

ਏਜੰਸੀ

ਮਨੋਰੰਜਨ, ਬਾਲੀਵੁੱਡ

ਇਸ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਵੀ ਇਸ ਮਾਮਲੇ ਦੀ ਅਲੋਚਨਾ ਕੀਤੀ ਸੀ 

File

ਮੁੰਬਈ- ਦੇਸ਼ ਦੇ ਡਾਕਟਰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਵਿਰੁੱਧ ਸਖਤ ਮਿਹਨਤ ਕਰ ਰਹੇ ਹਨ। ਹਜ਼ਾਰਾਂ ਡਾਕਟਰ ਹਸਪਤਾਲ ਵਿਚ ਦਿਨ ਰਾਤ ਕੰਮ ਕਰ ਰਹੇ ਹਨ। ਆਪਣੀ ਜ਼ਿੰਦਗੀ ਤੇ ਖੇਡ ਰਹੇ ਹਨ। ਪਰ ਇਸ ਦੇ ਬਾਵਜੂਦ ਦੇਸ਼ ਦੇ ਵੱਖ-ਵੱਖ ਇਲਾਕਿਆਂ ਤੋਂ ਵੀਡਿਓ ਅਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਵਿਚ ਇਨ੍ਹਾਂ ਡਾਕਟਰਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਅਜਿਹੀਆਂ ਵੀਡਿਓਜ਼ ਕਾਫ਼ੀ ਵਾਇਰਲ ਹੋ ਚੁੱਕੀਆਂ ਹਨ।

ਜਿਸ ਵਿਚ ਇਹ ਦੇਖਿਆ ਜਾ ਸਕਦਾ ਹੈ ਕਿ ਡਾਕਟਰਾਂ ਨੂੰ ਉਨ੍ਹਾਂ ਦੇ ਆਪਣੇ ਹੀ ਸਮਾਜ ਵਿਚ ਨਾ ਆਉਣ ਦੇ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਇਹ ਡਾਕਟਰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੇ ਸੰਪਰਕ ਵਿਚ ਆਏ ਹਨ। ਅਜੇ ਦੇਵਗਨ ਨੇ ਵੀ ਇਸ ਮਾਮਲੇ ਵਿਚ ਸਖਤ ਪ੍ਰਤੀਕ੍ਰਿਆ ਦਿੱਤੀ ਹੈ। ਅਜੇ ਨੇ ਟਵੀਟ ਕਰਕੇ ਲਿਖਿਆ, 'ਮੈਂ ਕੁਝ ਅਜਿਹੀਆਂ ਰਿਪੋਰਟਾਂ ਵੇਖੀਆਂ ਹਨ, ਜਿਨ੍ਹਾਂ ਵਿਚ ਪੜ੍ਹੇ-ਲਿਖੇ ਲੋਕ ਵੀ ਆਪਣੇ ਗੁਾਂਢ ਦੇ ਡਾਕਟਰਾਂ ‘ਤੇ ਬੇਬੁਨਿਆਦ ਧਾਰਨਾਵਾਂ ਕਾਰਨ ਹਮਲੇ ਕਰ ਰਹੇ ਹਨ।

ਇਹ ਜਾਣ ਕੇ ਬਹੁਤ ਗੁੱਸਾ ਆ ਰਿਹਾ ਹੈ। ਅਜਿਹੇ ਸੰਵੇਦਨਸ਼ੀਲ ਲੋਕ ਸਭ ਤੋਂ ਖਤਰਨਾਕ ਅਪਰਾਧੀ ਹੁੰਦੇ ਹਨ। ਸਾਰੇ ਘਰ ਰਹਿਣ ਅਤੇ ਸੁਰੱਖਿਅਤ ਰਹਿਣ। #IndiaFightsCorona' ਅਜੇ ਦੇ ਇਸ ਟਵੀਟ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਅਤੇ ਉਨ੍ਹਾਂ ਦਾ ਟਵੀਟ ਵੀ ਵਾਇਰਲ ਹੋ ਰਿਹਾ ਹੈ। ਇਸ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਵੀ ਇਸ ਮਾਮਲੇ ਦੀ ਅਲੋਚਨਾ ਕੀਤੀ ਸੀ ਅਤੇ ਆਪਣਾ ਜੁਹੂ ਦਾ ਹੋਟਲ ਮੈਡੀਕਲ ਪੇਸ਼ੇਵਰਾਂ ਨੂੰ ਦੇ ਦਿੱਤਾ ਸੀ।

ਉਨ੍ਹਾਂ ਨੇ ਆਪਣੇ ਬਿਆਨ ਵਿਚ ਕਿਹਾ ਸੀ, ‘ਇਸ ਮੁਸ਼ਕਲ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਦਿਨ ਰਾਤ ਮਿਹਨਤ ਕਰਨ ਲਈ ਦੇਸ਼ ਦੇ ਨਾਇਕਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ। ਮੈਂ ਆਪਣਾ ਜੁਹੂ ਹਸਪਤਾਲ ਸਾਰੇ ਮੈਡੀਕਲ ਵਰਕਰਾਂ ਲਈ ਖੋਲ੍ਹਦਾ ਹਾਂ। ਮੈਡੀਕਲ ਸਟਾਫ ਦੇਸ਼ ਲਈ ਜੋ ਕਰ ਰਿਹਾ ਹੈ ਉਸ ਅਨੁਸਾਰ, ਇਹ ਬਹੁਤ ਘੱਟ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਦੂਜਿਆਂ ਨੂੰ ਵੀ ਕੋਰੋਨਾ ਵਾਇਰਸ ਖ਼ਿਲਾਫ਼ ਖੜੇ ਹੋਣ ਅਤੇ ਸਹਾਇਤਾ ਦਾ ਹੱਥ ਵਧਾਉਣ ਦੀ ਅਪੀਲ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।