ਅਨੁਪਮ ਖੇਰ ਦੇ ਪਰਿਵਾਰ ਨੂੰ ਵੀ ਕੋਰੋਨਾ, ਮਾਂ ਅਤੇ ਭਰਾ ਸਮੇਤ 4 ਲੋਕ ਪਾਜ਼ੇਟਿਵ

ਏਜੰਸੀ

ਮਨੋਰੰਜਨ, ਬਾਲੀਵੁੱਡ

ਫਿਲਮ ਇੰਡਸਟਰੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।

Anupam Kher and mother Dulari Kher

ਨਵੀਂ ਦਿੱਲੀ: ਫਿਲਮ ਇੰਡਸਟਰੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਤੋਂ ਬਾਅਦ ਹੁਣ ਅਧਾਕਾਰ ਅਨੁਪਮ ਖੇਰ ਦੀ ਮਾਂ ਨੂੰ ਵੀ ਕੋਰੋਨਾ ਵਾਇਰਸ ਹੋ ਗਿਆ ਹੈ। ਅਨੁਪਮ ਖੇਰ ਦੀ ਮਾਂ ਦੁਲਾਰੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਅਨੁਪਮ ਖੇਰ ਨੇ ਅਪਣੇ ਟਵਿਟਰ ਹੈਂਡਲ ਤੋਂ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਦੱਸਿਆ ਕਿ ਉਹਨਾਂ ਦੀ ਮਾਂ ਦੁਲਾਰੀ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਭਰਾ, ਭਰਜਾਈ ਅਤੇ ਭਤੀਜੀ ਵੀ ਕੋਰੋਨਾ ਵਾਇਰਸ ਸੰਕਰਮਿਤ ਪਾਏ ਗਏ ਹਨ। ਹਾਲਾਂਕਿ ਜਦੋਂ ਅਨੁਪਰ ਖੇਰ ਨੇ ਅਪਣਾ ਕੋਰੋਨਾ ਟੈਸਟ ਕਰਵਾਇਆ ਤਾਂ ਉਹ ਨੈਗੇਟਿਵ ਆਇਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ  ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਅਤੇ ਉਹਨਾਂ ਦੇ ਬੇਟੇ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਪਾਈ ਗਈ। ਰਿਪੋਰਟ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਦੋਵਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਯਾ ਅਤੇ ਐਸ਼ਵਰਿਆ ਬੱਚਨ ਦੀ ਰਿਪੋਰਟ ਨੈਗੇਟਿਵ ਆਈ ਹੈ।

ਅਮਿਤਾਭ ਅਤੇ ਅਭਿਸ਼ੇਕ ਬੱਚਨ ਦੀ ਸਿਹਤ ਸਬੰਧੀ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਕਿ ਦੋਵਾਂ ਦੀ ਸਿਹਤ ਸਥਿਰ ਹੈ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ।  ਰਾਜੇਸ਼ ਟੋਪੇ ਨੇ ਕਿਹਾ, ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਵਿਚ ਹਲਕੇ ਲੱਛਣ ਹਨ। ਕੋਵਿਡ -19 ਰੈਪਿਡ ਐਂਟੀਜੇਨ ਟੈਸਟ ਵਿਚ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਦੋਵਾਂ ਨੂੰ ਨਾਨਾਵਤੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।