A post shared by Ashish Vidyarthi Avid Miner (@ashishvidyarthi1)
A post shared by Ashish Vidyarthi Avid Miner (@ashishvidyarthi1)
ਨਵੀਂ ਦਿੱਲੀ- ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਤਕ ਬਾਲੀਵੁੱਡ ਦੇ ਕਈ ਮਸ਼ਹੂਰ ਲੋਕ ਇਸ ਦੀ ਪਕੜ ਵਿਚ ਆ ਚੁੱਕੇ ਹਨ। ਇਨ੍ਹਾਂ ਵਿੱਚ ਰਣਬੀਰ ਕਪੂਰ, ਸੰਜੇ ਲੀਲਾ ਭੰਸਾਲੀ ਅਤੇ ਮਨੋਜ ਬਾਜਪਾਈ ਸ਼ਾਮਲ ਹਨ ਅਤੇ ਹੁਣ ਦਿੱਗਜ ਅਭਿਨੇਤਾ ਅਸ਼ੀਸ਼ ਵਿਦਿਆਰਥੀ ਵੀ ਕੋਵਿਡ -19 ਤੋਂ ਸੰਕਰਮਿਤ ਹੋ ਚੁੱਕੇ ਹਨ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਅਸ਼ੀਸ਼ ਵਿਦਿਆਰਥੀ ਨੇ ਵੀ ਦੱਸਿਆ ਹੈ ਕਿ ਉਹਨਾਂ ਨੇ ਆਪਣਾ ਟੈਸਟ ਦਿੱਲੀ ਦੇ ਇੱਕ ਹਸਪਤਾਲ ਵਿੱਚ ਕਰਵਾਇਆ ਜਿਸਦੀ ਰਿਪੋਰਟ ਸਕਾਰਾਤਮਕ ਆਈ ਹੈ। ਹਾਲਾਂਕਿ, ਉਸ ਦੀ ਸਿਹਤ ਠੀਕ ਹੈ। ਉਹਨਾਂ ਨੇ ਆਪਣੇ ਨਾਲ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਦੀ ਜਾਂਚ ਕਰਵਾਉਣ ਲਈ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਹੁਣ ਕਈ ਸੂਬਿਆਂ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ ਵਾਇਰਸ ਦੇ 24,882 ਨਵੇਂ ਕੇਸ ਸਾਹਮਣੇ ਆਏ ਹਨ,
ਜਦ ਕਿ 140 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 1 ਕਰੋੜ 9 ਲੱਖ 73 ਹਜ਼ਾਰ 260 ਲੋਕ ਰਿਕਵਰ ਹੋ ਚੁੱਕੇ ਹਨ, ਜਦੋਂਕਿ ਇਸ ਸਮੇਂ 2 ਲੱਖ 2 ਹਜ਼ਾਰ 22 ਐਕਟਿਵ ਮਾਮਲੇ ਹਨ।