Big Breaking: ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
ਅਦਾਕਾਰ ਨੂੰ ਅੱਜ 12 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ
Pushpa-2 actor Allu Arjun sent to 14-day police custody: ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਹੈਦਰਾਬਾਦ ਦੀ ਅਦਾਲਤ ਨੇ ਅਦਾਕਾਰ ਅੱਲੂ ਅਰਜੁਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਕਾਰ ਨੂੰ ਅੱਜ 12 ਵਜੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 4 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅੱਲੂ 'ਤੇ ਦੋਸ਼ ਹੈ ਕਿ ਉਹ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ 'ਚ ਬਿਨਾਂ ਦੱਸੇ ਪਹੁੰਚ ਗਏ ਸਨ। ਇਸ ਕਾਰਨ ਉਥੇ ਭੀੜ ਇਕੱਠੀ ਹੋ ਗਈ ਅਤੇ ਭਗਦੜ ਮੱਚ ਗਈ। ਕਈ ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਸੰਧਿਆ ਥੀਏਟਰ ਦੇ ਪ੍ਰਬੰਧਕ ਅੱਲੂ ਅਰਜੁਨ ਅਤੇ ਉਨ੍ਹਾਂ ਦੀ ਸੁਰੱਖਿਆ ਟੀਮ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਦੌਰਾਨ ਅਦਾਕਾਰ ਨੇ ਮਹਿਲਾ ਦੀ ਮੌਤ ਦੇ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ।
ਅਲੂ ਅਰਜੁਨ ਅਤੇ ਉਨ੍ਹਾਂ ਦੀ ਟੀਮ ਨੇ ਵੀ ਮਹਿਲਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਸੀ। ਅਦਾਕਾਰ ਨੇ ਮ੍ਰਿਤਕ ਰੇਵਤੀ ਦੇ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਅਦਾਕਾਰ ਨੇ 25 ਲੱਖ ਰੁਪਏ ਦੀ ਮਦਦ ਦੇਣ ਦਾ ਵੀ ਵਾਅਦਾ ਕੀਤਾ ਸੀ।