ਸ਼ਾਹਰੁਖ ਖ਼ਾਨ ਦੀ ਪਤਨੀ ਗੌਰੀ ਖ਼ਾਨ ਨੇ ਗਰੀਬਾਂ ਨੂੰ ਵੰਡੇ 95,000 ਫੂਡ ਪੈਕੇਟ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਕੋਰੋਨਾ ਵਾਇਰਸ ਲੌਕਡਾਊਨ ਦੌਰਾਨ ਦੇਸ਼ ਦੀਆਂ ਮਸ਼ਹੂਰ ਹਸਤੀਆਂ ਗਰੀਬਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਲੌਕਡਾਊਨ ਦੌਰਾਨ ਦੇਸ਼ ਦੀਆਂ ਮਸ਼ਹੂਰ ਹਸਤੀਆਂ ਗਰੀਬਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਲੜਾਈ ਦੌਰਾਨ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਵਧ-ਚੜ ਕੇ ਹਿੱਸਾ ਪਾ ਰਹੀਆਂ ਹਨ। ਇਹਨਾਂ ਵਿਚ ਸਭ ਤੋਂ ਪਹਿਲਾ ਨਾਂਅ ਆਉਂਦਾ ਹੈ ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਖਾਨ ਦਾ।

ਬੀਤੇ ਦਿਨੀਂ ਸ਼ਾਹਰੁਖ ਖ਼ਾਨ ਨੇ ਮਹਾਰਾਸ਼ਟਰ ਸਰਕਾਰ ਨੂੰ 25000 ਪੀਪੀਈ ਕਿੱਟਾਂ ਮੁਹੱਈਆਂ ਕਰਵਾਈਆਂ ਸਨ। ਦੇਸ਼ ਦੀ ਮਦਦ ਦੌਰਾਨ ਉਹਨਾਂ ਦੀ ਪਤਨੀ ਗੌਰੀ ਖ਼ਾਨ ਵੀ ਉਹਨਾਂ ਨੂੰ ਸਹਿਯੋਗ ਦੇ ਰਹੀ ਹੈ। ਹੁਣ ਗੌਰੀ ਖ਼ਾਨ ਨੇ ਮੁੰਬਈ ਦੀ ਗਰੀਬ ਬਸਤੀ ਵਿਚ 95000 ਖਾਣੇ ਦੇ ਪੈਕੇਟ ਵੰਡੇ ਹਨ। ਇਸ ਦੀ ਜਾਣਕਾਰੀ ਉਹਨਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਦੇ ਜ਼ਰੀਏ ਦਿੱਤੀ ਹੈ।

ਗੌਰੀ ਖ਼ਾਨ ਨੇ ਅਪਣੇ ਮੀਰ ਫਾਂਊਡੇਸ਼ਨ ਦੀ ਪੋਸਟ ਨੂੰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਉਹਨਾਂ ਨੇ ‘ਰੋਟੀ ਬੈਂਕ ਫਾਂਊਡੇਸ਼ਨ’ ਦੇ ਸਹਿਯੋਗ ਨਾਲ ਮੁੰਬਈ ਦੇ ਗਰੀਬ ਲੋਕਾਂ ਨੂੰ 95,000 ਫੂਡ ਪੈਕੇਟ ਵੰਡੇ ਹਨ। ਉਹਨਾਂ ਕਿਹਾ ਕਿ ਇਹ ਤਾਂ ਇਕ ਸ਼ੁਰੂਆਤ ਹੈ, ਹਾਲੇ ਹੋਰ ਵੀ ਕਈ ਅਜਿਹੇ ਕੰਮ ਕੀਤੇ ਜਾਣੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਾਹਰੁਖ਼ ਖ਼ਾਨ ਅਤੇ ਉਹਨਾਂ ਦੀ ਪਤਨੀ ਗੋਰੀ ਨੇ ਕੁਆਰੰਟੀਨ ਲਈ ਬੀਐਮਸੀ ਨੂੰ ਅਪਣਾ ਚਾਰ ਮੰਜਿਲਾ ਦਫ਼ਤਰ ਦਿੱਤਾ ਸੀ। ਇਸ ਵਿਚ ਕੁਆਰੰਟੀਨ ਕੀਤੇ ਗਏ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਲਈ ਹਰ ਜ਼ਰੂਰੀ ਚੀਜ਼ ਉਪਲਬਧ ਕਰਵਾਈ ਗਈ ਹੈ।

ਇਸ ਤੋਂ ਇਲਾਵਾ ਸ਼ਾਹਰੁਖ਼ ਖ਼ਾਨ ਦੀਆਂ ਸਮੂਹ ਕੰਪਨੀਆਂ ਵੀ ਗਰੀਬਾਂ ਦੀ ਮਦਦ ਲਈ ਸਹਿਯੋਗ ਦੇ ਰਹੀਆਂ ਹਨ। ਸ਼ਾਹਰੁਖ ਅਤੇ ਉਸ ਦੀ ਪਤਨੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਲੋਕ ਸੋਸ਼ਲ ਮੀਡੀਆ ‘ਤੇ ਉਹਨਾਂ ਦੀ ਕਾਫ਼ੀ ਤਾਰੀਫ਼ ਕਰ ਰਹੇ ਹਨ।