Salman Khan House Firing Case: ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲੇ ਦੋਸ਼ੀ ਗ੍ਰਿਫ਼ਤਾਰ

ਏਜੰਸੀ

ਮਨੋਰੰਜਨ, ਬਾਲੀਵੁੱਡ

ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ 

Accused of shooting outside Salman Khan's house arrested

Salman Khan House Firing Case:  ਮੁੰਬਈ - ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀ ਫੜੇ ਗਏ ਹਨ। ਸੋਮਵਾਰ ਦੇਰ ਰਾਤ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੀ ਪਛਾਣ ਵਿੱਕੀ ਸਾਹਬ ਗੁਪਤਾ ਅਤੇ ਸਾਗਰ ਸ਼੍ਰੀਜੋਗਿੰਦਰ ਪਾਲ ਵਜੋਂ ਹੋਈ ਹੈ, ਜੋ ਬਿਹਾਰ ਦੇ ਰਹਿਣ ਵਾਲੇ ਹਨ।  

ਦੋਹਾਂ ਨੇ 14 ਅਪ੍ਰੈਲ ਨੂੰ ਸਵੇਰੇ 5 ਵਜੇ ਬਾਂਦਰਾ 'ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਗੋਲੀਬਾਰੀ ਕੀਤੀ। ਦੋਵੇਂ ਬਾਈਕ 'ਤੇ ਸਵਾਰ ਹੋ ਕੇ ਆਏ ਅਤੇ 4 ਰਾਊਂਡ ਫਾਇਰ ਕੀਤੇ। ਗੋਲੀਬਾਰੀ ਦੇ ਸਮੇਂ ਸਲਮਾਨ ਆਪਣੇ ਘਰ ਵਿਚ ਸਨ, ਘਟਨਾ ਤੋਂ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।
ਇੱਕ ਸੀਸੀਟੀਵੀ ਫੁਟੇਜ ਵਿਚ, ਦੋਵੇਂ ਮੁਲਜ਼ਮ ਸਪੋਰਟਸ ਕੈਪ ਪਾਏ ਹੋਏ ਦਿਖਾਈ ਦੇ ਰਹੇ ਹਨ ਅਤੇ ਪਿੱਠ 'ਤੇ ਬੈਗ ਟੰਗਿਆ ਹੋਇਆ ਸੀ। ਇਸ ਫੁਟੇਜ 'ਚ ਦੋਵੇਂ ਸਲਮਾਨ ਦੇ ਘਰ ਵੱਲ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਦੋਵੇਂ ਮੁਲਜ਼ਮ ਲਾਰੈਂਸ ਗੈਂਗ ਦਾ ਹਿੱਸਾ ਹਨ।  

ਲਾਰੈਂਸ ਇਸ ਸਮੇਂ ਕਈ ਹਾਈ-ਪ੍ਰੋਫਾਈਲ ਲੋਕਾਂ ਦੇ ਕਤਲ ਦੇ ਦੋਸ਼ 'ਚ ਤਿਹਾੜ ਜੇਲ 'ਚ ਬੰਦ ਹੈ। ਇਨ੍ਹਾਂ ਲੋਕਾਂ ਵਿਚ ਸਿੱਧੂ ਮੂਸੇਵਾਲਾ ਅਤੇ ਰਾਜਪੂਤ ਆਗੂ ਤੇ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇਦੀ ਵੀ ਸ਼ਾਮਲ ਹਨ। ਖਾਨ ਨੂੰ ਲਾਰੈਂਸ-ਗੋਲਡੀ ਬਰਾੜ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। 
ਮੁੰਬਈ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਜਿਸ ਬੰਦੂਕ ਨਾਲ ਗੋਲੀਬਾਰੀ ਕੀਤੀ ਗਈ, ਉਹ 7.6 ਬੋਰ ਦੀ ਬੰਦੂਕ ਸੀ। ਫੋਰੈਂਸਿਕ ਮਾਹਿਰਾਂ ਨੂੰ ਮੌਕੇ ਤੋਂ ਜ਼ਿੰਦਾ ਗੋਲੀ ਮਿਲੀ ਸੀ। ਪੁਲਿਸ ਨੇ ਮੁਲਜ਼ਮਾਂ ਦੀ ਇੱਕ ਬਾਈਕ ਵੀ ਜ਼ਬਤ ਕਰ ਲਈ ਹੈ। 

(For more Punjabi news apart from Accused of shooting outside Salman Khan's house arrested, stay tuned to Rozana Spokesman)