9 ਸਾਲਾ ਬਾਅਦ ‘ਪਾਣੀ ‘ਚ ਮਧਾਣੀ’ ਫ਼ਿਲਮ 'ਚ ਇਕੱਠੇ ਨਜ਼ਰ ਆਉਣਗੇ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਇਸ ਖੁਸ਼ਖਬਰੀ ਤੋਂ ਬਾਅਦ ਫੈਨਜ਼ ਕਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਮੁਬਾਰਕਾਂ ਦੇ ਰਹੇ ਨੇ।

File Photo

ਚੰਡੀਗੜ੍ਹ - ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੀ ਆਉਣ ਵਾਲੀ ਨਵੀਂ ਫ਼ਿਲਮ ‘ਪਾਣੀ ‘ਚ ਮਧਾਣੀ’ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਦਾਰਾ ਫਿਲਮਜ਼ ਐਂਟਰਟੇਨਮੈਂਟ ਲੈ ਕੇ ਆ ਰਹੇ ਨੇ ਆਪਣੀ ਨਵੀਂ ਫ਼ਿਲਮ “ਪਾਣੀ ‘ਚ ਮਧਾਣੀ’।

ਜਿਸ ਨੂੰ ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ ਤੇ 2021 ਵਿਚ ਦੁਨੀਆ ਭਰ ਵਿਚ ਰਿਲੀਜ਼ ਕੀਤਾ ਜਾਵੇਗਾ’। ਇਸ ਖੁਸ਼ਖਬਰੀ ਤੋਂ ਬਾਅਦ ਫੈਨਜ਼ ਕਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਮੁਬਾਰਕਾਂ ਦੇ ਰਹੇ ਨੇ।

ਉਧਰ ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਫ਼ਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਦੱਸ ਦਈਏ ਕਿ ਸਭ ਤੋਂ ਵੱਡੀ ਤੇ ਖ਼ੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਫ਼ਿਲਮ ਵਿੱਚ Gippy Grewal & Neeru Bajwa ਦੀ ਜੋੜੀ ਲੱਗਭਗ 11 ਸਾਲਾ ਬਾਅਦ ਪੱੜਦੇ ਤੇ ਨਜ਼ਰ ਆਵੇਗੀ।