ਭਰਜਾਈ ਨਹੀਂ ਸਹਿ ਸਕੀ ਸੁਸ਼ਾਂਤ ਸਿੰਘ ਦੀ ਮੌਤ ਦਾ ਸਦਮਾ, ਹੋਇਆ ਦੇਹਾਂਤ

ਏਜੰਸੀ

ਮਨੋਰੰਜਨ, ਬਾਲੀਵੁੱਡ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ‘ਤੇ ਇਕ ਵਾਰ ਫਿਰ ਦੁੱਖਾਂ ਦਾ ਪਹਾੜ ਟੁੱਟਿਆ ਹੈ।

Sushant Singh Rajput

 ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ‘ਤੇ ਇਕ ਵਾਰ ਫਿਰ ਦੁੱਖਾਂ ਦਾ ਪਹਾੜ ਟੁੱਟਿਆ ਹੈ। ਦਰਅਸਲ ਬੀਤੀ 14 ਜੂਨ ਨੂੰ ਅਦਾਕਾਰ ਨੇ ਅਪਣੇ ਘਰ ਵਿਚ ਖੁਦਕੁਸ਼ੀ ਕਰ ਲਈ ਸੀ। ਉਹਨਾਂ ਦੀ ਮੌਤ ਤੋਂ ਬਾਅਦ ਪੂਰੇ ਬਾਲੀਵੁੱਡ ਜਗਤ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਬਹੁਤ ਵੱਡਾ ਝਟਕਾ ਲੱਗਿਆ ਹੈ। 

ਇਸ ਤੋਂ ਬਾਅਦ ਹੁਣ ਸੁਸ਼ਾਂਤ ਸਿੰਘ ਰਾਜਪੂਰ ਦੇ ਭਰਾ ਦੀ ਪਤਨੀ ਦਾ ਬਿਹਾਰ ਵਿਚ ਦੇਹਾਂਤ ਹੋ ਗਿਆ ਹੈ।  ਇਕ ਰਿਪੋਰਟ ਅਨੁਸਾਰ ਜਿਸ ਸਮੇਂ ਸੁਸ਼ਾਂਤ ਸਿੰਘ ਰਾਜਪੂਤ ਦਾ ਸਸਕਾਰ ਕੀਤਾ ਜਾ ਰਿਹਾ ਸੀ, ਉਸੇ ਸਮੇਂ ਉਹਨਾਂ ਦੀ ਭਰਜਾਈ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਦੀ ਮੌਤ ਨਾਲ ਉਹਨਾਂ ਦੀ ਭਰਜਾਈ ਨੂੰ ਡੂੰਘਾ ਸਦਮਾ ਲੱਗਿਆ ਹੈ।

ਦੱਸ ਦਈਏ ਕਿ ਸੁਸ਼ਾਂਤ ਅਪਣੇ ਪਰਿਵਾਰ ਦੇ ਕਾਫੀ ਕਰੀਬ ਸਨ। ਬੀਤੇ ਦਿਨ ਹੀ ਸੁਸ਼ਾਂਤ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ, ਇੱਥੇ ਉਹਨਾਂ ਦੇ ਸਸਕਾਰ ਦੀਆਂ ਰਸਮਾਂ ਵਿਚ ਉਹਨਾਂ ਦੇ ਕਈ ਕਰੀਬੀ ਅਤੇ ਬਾਲੀਵੁੱਡ ਦੇ ਕਈ ਸਿਤਾਰੇ ਸ਼ਾਮਲ ਹੋਏ। ਦੱਸ ਦਈਏ ਕਿ ਸੁਸ਼ਾਂਤ ਬਾਲੀਵੁੱਡ ਦੇ ਕਾਫੀ ਮਸ਼ਹੂਰ ਅਦਾਕਾਰ ਸੀ। ਉਹਨਾਂ ਦੇ ਅਪਣੇ ਕੈਰੀਅਰ ਦੀ ਸ਼ੁਰੂਆਤ ਟੀਵੀ ਅਦਾਕਾਰ ਦੇ ਤੌਰ ‘ਤੇ ਕੀਤੀ ਸੀ।

ਉਹਨਾਂ ਨੇ ਸਭ ਤੋਂ ਪਹਿਲਾਂ ‘ਕਿਸ ਦੇਸ਼ ਮੈਂ ਹੈ ਮੇਰਾ ਦਿਨ’ ਨਾਂਅ ਦੇ ਸੀਰੀਅਲ ਵਿਚ ਕੰਮ ਕੀਤਾ ਸੀ। ਉਹਨਾਂ ਨੂੰ ਪਛਾਣ ਏਕਤਾ ਕਪੂਰ ਦੇ ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ ਮਿਲੀ। ਇਸ ਤੋਂ ਬਾਅਦ ਉਹਨਾਂ ਨੇ ਅਪਣੇ ਫਿਲਮੀ ਸਫਰ ਦੀ ਸ਼ੁਰੂਆਤ ਕੀਤੀ। ਉਹਨਾਂ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਕੰਮ ਕੀਤਾ ਸੀ।

ਉਹਨਾਂ ਨੇ ਅਪਣੀ ਫਿਲਮ ਐਮ ਐਸ ਧੋਨੀ ਵਿਚ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਭੂਮਿਕਾ ਨਿਭਾਈ ਸੀ। ਇਸ ਫਿਲਮ ਨੂੰ ਲੈ ਕੇ ਉਹ ਕਾਫੀ ਚਰਚਾ ਵਿਚ ਰਹੇ। ਉਹਨਾਂ ਦੀ ਆਖਰੀ ਫਿਲਮ ਕੈਦਾਰਨਾਥ ਸੀ, ਜਿਸ ਵਿਚ ਉਹ ਸਾਰਾ ਅਲੀ ਖਾਨ ਦੇ ਨਾਲ ਦਿਖੇ ਸੀ। ਇਸ ਤੋਂ ਇਲਾਵਾ ਉਹਨਾਂ ਨੇ ਆਮਿਰ ਖਾਨ ਦੀ ਫਿਲਮ ਪੀਕੇ ਵਿਚ ਵੀ ਕੰਮ ਕੀਤਾ ਸੀ।