ਸੁਸ਼ਾਂਤ ਸਿੰਘ ਰਾਜਪੂਤ ਦੀ ਗ੍ਰਲਫਰੈਂਡ ਨੇ ਅਮਿਤ ਸ਼ਾਹ ਨੂੰ ਕੀਤੀ ਅਪੀਲ, ਕੇਸ ਦੀ ਹੋਵੇ CBI ਜਾਂਚ

ਏਜੰਸੀ

ਮਨੋਰੰਜਨ, ਬਾਲੀਵੁੱਡ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ 1 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਅਤੇ ਹੁਣ ਤਕ ਇਹ ਨਹੀਂ ਪਤਾ ਚੱਲ ਸਕਿਆ ਹੈ ਕਿ ਸੁਸ਼ਾਂਤ ਨੇ ਆਤਮ ਹੱਤਿਆ ਕਿਉਂ ਕੀਤੀ।

Sushant Singh Rajput and Amit Shah

ਨਵੀਂ ਦਿੱਲੀ:  ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ 1 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਅਤੇ ਹੁਣ ਤਕ ਇਹ ਨਹੀਂ ਪਤਾ ਚੱਲ ਸਕਿਆ ਹੈ ਕਿ ਸੁਸ਼ਾਂਤ ਨੇ ਆਤਮ ਹੱਤਿਆ ਕਿਉਂ ਕੀਤੀ। ਹੁਣ ਇਸ ਮਾਮਲੇ ‘ਤੇ ਰੀਆ ਚੱਕਰਵਰਤੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਰੀਆ ਨੇ ਸੁਸ਼ਾਂਤ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ. ‘ਸਤਿਕਾਰਯੋਗ ਅਮਿਤ ਸ਼ਾਹ ਸਰ, ਮੈਂ ਸੁਸ਼ਾਂਤ ਸਿੰਘ ਰਾਜਪੂਤ ਦੀ ਗ੍ਰਲਫਰੈਂਡ ਰੀਆ ਚੱਕਰਵਰਤੀ, ਉਸ ਦੀ ਮੌਤ ਨੂੰ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਮੈਨੂੰ ਸਰਕਾਰ ‘ਤੇ ਪੂਰਾ ਯਕੀਨ ਹੈ, ਹਾਲਾਂਕਿ ਮੈਂ ਇਨਸਾਫ ਲਈ ਹੱਥ ਜੋੜ ਕੇ ਤੁਹਾਨੂੰ ਅਪੀਲ ਕਰਦੀ ਹਾਂ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਵੇ। ਮੈਂ ਬਸ ਇਹ ਸਮਝਣਾ ਚਾਹੁੰਦੀ ਹਾਂ ਕਿ ਸੁਸ਼ਾਂਤ ਅਜਿਹੇ ਕਿਸ ਦਬਾਅ ਵਿਚ ਸੀ ਕਿ ਉਸ ਨੇ ਇਹ ਕਦਮ ਚੁੱਕਣ ਦਾ ਫੈਸਲਾ ਲੈ ਲਿਆ। ਸਤਿਆਮੇਵ ਜਯਤੇ’।

ਇਸ ਤੋਂ ਪਹਿਲਾਂ ਰੀਆ ਨੇ ਸੁਸ਼ਾਂਤ ਦੀ ਮੌਤ ਨੂੰ 1 ਮਹੀਨਾ ਹੋਣ ‘ਤੇ ਭਾਵੁਕ ਪੋਸਟ ਸ਼ੇਅਰ ਕੀਤੀ ਸੀ। ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਮੁੰਬਈ ਸਥਿਤ ਅਪਣੇ ਫਲੈਟ ‘ਤੇ ਫਾਂਸੀ ਲਗਾ ਕੇ ਆਤਮ ਹੱਤਿਆ ਕਰ ਲਈ ਸੀ। ਜਾਣਕਾਰੀ ਅਨੁਸਾਰ ਸੁਸ਼ਾਂਤ ਇਸ ਦੌਰਾਨ ਤਣਾਅ ਵਿਚੋਂ ਗੁਜ਼ਰ ਰਹੇ ਸੀ। ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿਚ ਹੁਣ ਤੱਕ ਰੂਪਾ ਗਾਂਗੂਲੀ, ਸ਼ੇਖਰ ਸੁਮਨ ਅਤੇ ਦਿੱਗਜ਼ ਨੇਤਾ ਪੱਪਾ ਯਾਦਵ ਨੇ ਸੀਬੀਆਈ ਜਾਂਚ ਦੀ ਮੰਗ ਕਰ ਚੁੱਕੇ ਹਨ।