ਕਿਸਾਨਾਂ ਦੇ ਹੱਕ 'ਚ ਆਏ ਪੰਜਾਬੀ ਗਾਇਕ ਗੁਰੂ ਰੰਧਾਵਾ, ਕਿਹਾ- 'ਸਰਕਾਰ ਕਿਸਾਨਾਂ ਨਾਲ ਕਰੇ ਗੱਲਬਾਤ'

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

''ਕਿਸਾਨ ਦੇਸ਼ ਦੇ ਹਰ ਘਰ ਭੋਜਨ ਪਹੁੰਚਾਉਂਦੇ ਹਨ, ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ''

Punjabi singer Guru Randhawa came in favor of farmers

ਦੇਸ਼ ਭਰ ਵਿਚ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਸੜਕਾਂ 'ਤੇ ਉਤਰ ਆਏ ਹਨ। ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਅੰਦੋਲਨ ਹੋ ਰਹੇ ਹਨ। ਕਈ ਕਲਾਕਾਰ ਉਨ੍ਹਾਂ ਦੇ ਸਮਰਥਨ 'ਚ ਸਾਹਮਣੇ ਆਏ ਹਨ। ਹੁਣ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਕਿਸਾਨਾਂ ਦੇ ਸਮਰਥਨ 'ਚ ਆ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ਾਂਝੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨ ਬਾਰੇ ਲਿਖਿਆ ਹੈ ਤਾਂ ਜੋ ਇਸ ਅੰਦੋਲਨ ਨੂੰ ਖ਼ਤਮ ਕੀਤਾ ਜਾ ਸਕੇ।

ਗੁਰੂ ਰੰਧਾਵਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਹਰ ਮੁੱਦੇ 'ਤੇ ਆਪਣੀ ਰਾਇ ਜ਼ਾਹਰ ਕਰਨ ਤੋਂ ਪਿੱਛੇ ਨਹੀਂ ਹਟਦੇ। ਹੁਣ ਉਨ੍ਹਾਂ ਨੇ ਕਿਸਾਨਾਂ ਨੂੰ ਲੈ ਕੇ ਆਵਾਜ਼ ਉਠਾਈ ਹੈ। ਉਨ੍ਹਾਂ ਦੀ ਇਹ ਪੋਸਟ ਵੀ ਵਾਇਰਲ ਹੋ ਰਹੀ ਹੈ। ਗੁਰੂ ਰੰਧਾਵਾ ਨੇ ਲਿਖਿਆ- 'ਕਿਸਾਨ ਦੇਸ਼ ਦੇ ਹਰ ਘਰ ਭੋਜਨ ਪਹੁੰਚਾਉਂਦੇ ਹਨ। ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਅਸੀਂ ਸਰਕਾਰੀ ਅਧਿਕਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰ ਕੇ ਕਿਸਾਨ ਆਗੂਆਂ ਨਾਲ ਬੈਠ ਕੇ ਵਿਚਾਰ ਕਰੋ। ਉਨ੍ਹਾਂ ਹੱਥ ਜੋੜਨ ਵਾਲਾ ਇਕ ਇਮੋਜੀ ਵੀ ਪੋਸਟ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ਤੋਂ ਆਪਣੀਆਂ ਸਾਰੀਆਂ ਪੋਸਟਾਂ ਹਟਾ ਦਿੱਤੀਆਂ ਹਨ। ਹੁਣ ਉਨ੍ਹਾਂ ਦੇ ਅਕਾਊਂਟ 'ਤੇ ਸਿਰਫ ਇਕ ਪੋਸਟ ਹੈ ਅਤੇ ਉਹ ਹੈ ਉਨ੍ਹਾਂ ਦੀ ਆਉਣ ਵਾਲੀ ਫਿਲਮ ਦਾ ਪੋਸਟਰ। ਇਸ ਫਿਲਮ ਦਾ ਨਾਂ ਸ਼ੌਂਕੀ ਸਰਦਾਰ ਹੈ ਜਿਸ 'ਚ ਉਨ੍ਹਾਂ ਨਾਲ ਬੱਬੂ ਮਾਨ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਅਗਲੇ ਸਾਲ ਮਈ ਮਹੀਨੇ 'ਚ ਰਿਲੀਜ਼ ਹੋਵੇਗੀ। ਪੋਸਟਰ 'ਚ ਗੁਰੂ ਦਾ ਲੁੱਕ ਕਾਫੀ ਵੱਖਰਾ ਨਜ਼ਰ ਆ ਰਿਹਾ ਹੈ।