ਕਿਸਾਨਾਂ ਦੇ ਹੱਕ ਵਿਚ ਆਏ ਯੋ ਯੋ ਹਨੀ ਸਿੰਘ, ਕਰ ਦਿੱਤਾ ਵੱਡਾ ਐਲਾਨ
ਪਹਿਲਾਂ ਵੀ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਮੰਨਣ ਦੀ ਕੀਤੀ ਸੀ ਅਪੀਲ
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ। ਕਿਸਾਨਾਂ ਨੂੰ ਦੇਸ਼ ਦੇ ਹਰ ਕੋਨੇ ਤੋਂ ਹਰ ਕਿੱਤੇ ਨਾਲ ਸਬੰਧਤ ਲੋਕਾਂ ਦਾ ਸਾਥ ਮਿਲ ਰਿਹਾ ਹੈ।
ਇਕੱਲੇ ਪੰਜਾਬ ਦੇ ਕਿਸਾਨ ਹੀ ਨਹੀਂ ਬਲਕਿ ਹਰਿਆਣਾ ਦੇ ਕਿਸਾਨ ਵੀ ਦਿੱਲੀ ਮੋਰਚੇ ਵਿਚ ਡਟੇ ਹੋਏ ਹਨ। ਕਿਸਾਨੀ ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਹੁਣ ਕਿਸਾਨਾਂ ਦੇ ਹੱਕ ਵਿਚ ਯੋ-ਯੋ ਹਨੀ ਸਿੰਘ ਨੇ ਵੀ ਆਏ ਹਨ ।
ਯੋ ਯੋ ਹਨੀ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਆਪਣਾ ਨਵਾਂ ਗਾਣਾ ਰਿਲੀਜ਼ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਹਨੀ ਸਿੰਘ ਦਾ ਨਵਾਂ ਗੀਤ ‘Saiyaan ji‘ ਦਰਸ਼ਕਾਂ ਲਈ ਪੂਰੀ ਤਰ੍ਹਾਂ ਤਿਆਰ ਹੈ
ਪਰ ਉਹ ਇਸ ਗਾਣੇ ਨੂੰ ਹਜੇ ਰਿਲੀਜ਼ ਨਹੀਂ ਕਰਨਗੇ ਕਿਉਂਕਿ ਉਹ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦੇ ਰਹੇ ਹਨ। ਹਨੀ ਸਿੰਘ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਲਿਖਿਆ ਕਿਹਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਦੀ ਇੱਜ਼ਤ ਕਰਦਿਆਂ ਦਸੰਬਰ ਵਿਚ ‘Saiyaan ji’ ਗੀਤ ਨਹੀਂ ਆਵੇਗਾ ਪਰ ਇਹ ਜਲਦੀ ਰਿਲੀਜ਼ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾ ਹਨੀ ਸਿੰਘ ਨੇ ਕਿਸਾਨਾਂ ਲਈ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਮੰਗਾਂ ਮੰਨਣ ਦੀ ਅਪੀਲ ਕੀਤੀ ਸੀ।